ਬਠਿੰਡਾ:ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੋਰੋਨਾ ਦੀ ਦੂਜੀ ਲਹਿਰ ਨੂੰ ਲੈਕੇ ਚਿੰਤਾ ਪ੍ਰਗਟਾਈ ਹੈ, ਉਹਨਾਂ ਨੇ ਕਿਹਾ ਕਿ ਇਹ ਦੂਜੀ ਲਹਿਰ ਬਹੁਤ ਖ਼ਤਰਨਾਕ ਹੈ, ਜੋ ਪਹਿਲੀ ਨਾਲੋਂ ਵੀ ਵਧੇਰੇ ਖਤਰਨਾਕ ਹੈ। ਮਨਪ੍ਰੀਤ ਸਿੰਘ ਬਾਦਲ ਨੇ ਡਿਪਟੀ ਕਮਿਸ਼ਨਰ ਨੂੰ ਆਦੇਸ਼ ਦਿੱਤਾ ਕਿ ਬਠਿੰਡਾ ਵਿੱਚ ਆਕਸੀਜਨ ਦੀ ਘਾਟ ਨਾ ਹੋਵੇ, ਉਥੇ ਹੀ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਰੋਨਾ ਟੀਕੇ ਦੀ ਪਹਿਲੀ ਖੇਪ ਲਈ 100 ਕਰੋੜ ਦਾ ਬਜਟ ਰੱਖਿਆ ਹੈ ਤੇ ਸਾਡੀ ਸਰਕਾਰ ਦਾ ਟੀਚਾ ਹੈ ਕਿ ਦਸੰਬਰ ਤੱਕ ਪੂਰੇ ਪੰਜਾਬ ਨੂੰ ਟੀਕਾ ਲਗਾਇਆ ਜਾ ਸਕੇ।
ਇਹ ਵੀ ਪੜੋ: ਕੋਰੋਨਾ ਦੇ ਹਾਲਾਤ ਉੱਤੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੇ ਦਾਇਰ ਕੀਤੀ ਰਿਪੋਰਟ