ਬਠਿੰਡਾ: ਕੋਰੋਨਾ ਕਾਲ ਵਿੱਚ ਵੀ ਵੱਖ-ਵੱਖ ਜਥੇਬੰਦੀਆਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਠਿੰਡਾ ਵਿੱਚ ਡੀਟੀਐੱਫ ਅਧਿਆਪਕ ਯੂਨੀਅਨ ਵੱਲੋਂ ਮੋਟਰ ਸਾਈਕਲਾਂ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਰੋਸ ਪ੍ਰਦਰਸ਼ਨ ਬਠਿੰਡਾ ਡੀਟੀਐਫ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਸੈਂਕੜਾ ਅਧਿਆਪਕਾਂ ਵੱਲੋਂ ਸ਼ਿਰਕਤ ਕੀਤੀ ਗਈ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਦੱਸਿਆ ਕਿ ਅੱਜ ਬਠਿੰਡਾ ਜ਼ਿਲ੍ਹੇ ਦੇ ਸਮੁੱਚੇ ਬਲਾਕ ਦੇ ਅਧੀਨ ਆਉਣ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਸ਼ਿਰਕਤ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਬਠਿੰਡਾ 'ਚ ਅਧਿਆਪਕਾਂ ਨੇ ਮੋਟਰ ਸਾਈਕਲਾਂ 'ਤੇ ਕੀਤਾ ਰੋਸ ਪ੍ਰਦਰਸ਼ਨ ਇਸ ਦੌਰਾਨ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਿਆ ਗਿਆ। ਇਸੇ ਕਰਕੇ ਸੋਸ਼ਲ ਡਿਸਟੈਂਸ ਨੂੰ ਬਰਕਰਾਰ ਰੱਖਣ ਲਈ ਮੋਟਰ ਸਾਈਕਲ 'ਤੇ ਸਰਕਾਰਾਂ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ। ਪ੍ਰਦਰਸ਼ਕਾਰੀਆਂ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ ਕੀਤਾ ਗਿਆ ਹੈ ਜੋ ਆਪਣੀਆਂ ਮਾੜੀਆਂ ਨੀਤੀਆਂ ਨੂੰ ਲੈ ਕੇ ਸਿੱਖਿਆ ਅਦਾਰਿਆਂ ਨੂੰ ਪ੍ਰਾਈਵੇਟ ਘਰਾਣਿਆਂ ਨੂੰ ਸੌਂਪਣ ਜਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਦੀਆਂ ਸਹੂਲਤਾਵਾਂ 'ਤੇ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ। ਆਨਲਾਈਨ ਪੜ੍ਹਾਈ ਦੇ ਨਾਂਅ 'ਤੇ ਵਿਦਿਆਰਥੀਆਂ 'ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ।
ਬਠਿੰਡਾ 'ਚ ਅਧਿਆਪਕਾਂ ਨੇ ਮੋਟਰ ਸਾਈਕਲਾਂ 'ਤੇ ਕੀਤਾ ਰੋਸ ਪ੍ਰਦਰਸ਼ਨ ਪ੍ਰਦਰਸ਼ਕਾਰੀਆਂ ਨੇ ਕੇਂਦਰ ਸਰਕਾਰ ਦੀ 3 ਆਰਡੀਨੈਂਸ ਪਾਸ ਕਰਨ ਵਾਲੀ ਨੀਤੀ ਨੂੰ ਵੀ ਕਿਸਾਨ ਵਿਰੋਧੀ ਦੱਸਿਆ ਹੈ ਅਤੇ ਬਿਜਲੀ ਐਕਟ 2020 ਦੇ ਖਿਲਾਫ ਵੀ ਅੱਜ ਦਾ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।