ਮਾਨਸਾ:ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠਾਂ ਅੱਜ ਸੋਮਵਾਰ ਨੂੰ ਲਾਰੈਂਸ ਬਿਸ਼ਨੋਈ ਨੂੰ ਐਫਆਈਆਰ ਨੰਬਰ 115 ਵਿੱਚ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਮਾਨਸਾ ਪੁਲਿਸ ਕੋਲ 4 ਦਿਨ ਦਾ ਰਿਮਾਂਡ ਸੀ, ਜੋ ਕਿ ਅੱਜ ਖ਼ਤਮ ਹੋ ਗਿਆ ਹੈ ਜਿਸ ਤੋਂ ਬਾਅਦ ਲਾਰੈਂਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਕ ਹੋਰ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਦਾ ਬਠਿੰਡਾ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਦਿੱਤਾ ਹੈ। ਹੁਣ ਲਾਰੈਂਸ ਨੂੰ ਬਠਿੰਡਾ ਪੁਲਿਸ ਲੈ ਕੇ ਜਾਵੇਗੀ। ਫਿਰ ਲਾਰੈਂਸ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਕਰਕੇ ਬਠਿੰਡਾ ਪੁਲਿਸ ਰਿਮਾਂਡ ਹਾਸਲ ਕਰੇਗੀ।
ਇਸ ਤੋਂ ਪਹਿਲਾਂ ਸਿੱਧੂ ਮੁਸੇਵਾਲਾ ਕਤਲ ਮਾਮਲੇ ਦੇ ਵਿੱਚ ਰੈਕੀ ਕਰਨ ਵਾਲੇ ਸੰਦੀਪ ਕੇਕੜਾ ਦੇ ਭਰਾ ਬਿੱਟੂ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅੱਜ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਜਿਸ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਬਿੱਟੂ ਦਾ 5 ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ। ਮੁੜ 17 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ (Sidhu Musewala murder case) ਮਾਨਸਾ ਪੁਲਿਸ ਨੇ ਸੰਦੀਪ ਕੇਕੜੇ ਦੇ ਭਰਾ ਬਿੱਟੂ ਨੂੰ ਵੀ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ (Punjab Police arrested Bittu singh) ਹੈ। ਬਿੱਟੂ ਨੇ ਸੰਦੀਪ ਕੇਕੜਾ ਨਾਲ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ। ਉਸ ਦੀ ਮਾਸੀ ਪਿੰਡ ਮੂਸੇਵਾਲਾ ਰਹਿੰਦੀ ਹੈ, ਜਿਸ ਕਾਰਨ ਉਹ ਲਗਾਤਾਰ ਮੂਸੇਵਾਲਾ ਦੀ ਰੇਕੀ ਕਰ ਰਿਹਾ ਸੀ।