ਪੰਜਾਬ

punjab

ETV Bharat / city

ਦਿੱਲੀ ਸਰਹੱਦ ’ਤੇ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰ ਨੂੰ ਮਿਲੀ ਨੌਕਰੀ

ਸ਼ਹੀਦ ਜੈ ਸਿੰਘ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਖੇਤੀਬਾੜੀ ਵਿਭਾਗ ਦੇ ਕੁਝ ਅਧਿਕਾਰੀ ਆਏ ਸਨ ਅਤੇ ਉਨ੍ਹਾਂ ਵੱਲੋਂ ਸ਼ਹੀਦ ਜੈ ਸਿੰਘ ਦੀ ਪਤਨੀ ਦੇ ਸਰਕਾਰੀ ਨੌਕਰੀ ਲਈ ਕਾਗ਼ਜ਼ ਭਰਵਾਏ ਗਏ ਹਨ।

ਦਿੱਲੀ ਸਰਹੱਦ ’ਤੇ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰ ਨੂੰ ਮਿਲੀ ਵੱਡੀ ਰਾਹਤ
ਦਿੱਲੀ ਸਰਹੱਦ ’ਤੇ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰ ਨੂੰ ਮਿਲੀ ਵੱਡੀ ਰਾਹਤ

By

Published : Jul 28, 2021, 4:50 PM IST

ਬਠਿੰਡਾ: ਪੰਜਾਬ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਬਠਿੰਡਾ ਜ਼ਿਲ੍ਹੇ ਦੇ ਪਿੰਡ ਤੁੰਗਵਾਲੀ ਦੇ ਕਿਸਾਨ ਜੈ ਸਿੰਘ ਦੀ 17 ਦਸੰਬਰ 2020 ਨੂੰ ਕਿਸਾਨ ਅੰਦੋਲਨ ਦੌਰਾਨ ਮੌਤ ਹੋ ਗਈ ਸੀ। ਸ਼ਹੀਦ ਜੈ ਸਿੰਘ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਖੇਤੀਬਾੜੀ ਵਿਭਾਗ ਦੇ ਕੁਝ ਅਧਿਕਾਰੀ ਆਏ ਸਨ ਅਤੇ ਉਨ੍ਹਾਂ ਵੱਲੋਂ ਸ਼ਹੀਦ ਜੈ ਸਿੰਘ ਦੀ ਪਤਨੀ ਦੇ ਸਰਕਾਰੀ ਨੌਕਰੀ ਲਈ ਕਾਗ਼ਜ਼ ਭਰਵਾਏ ਗਏ ਹਨ।

ਦਿੱਲੀ ਸਰਹੱਦ ’ਤੇ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰ ਨੂੰ ਮਿਲੀ ਵੱਡੀ ਰਾਹਤ

ਇਹ ਵੀ ਪੜੋ: ਪੋਰਨ ਵੀਡੀਓ ਮਾਮਲਾ: ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ ਰੱਦ

ਕੁਲਦੀਪ ਸਿੰਘ ਨੇ ਦੱਸਿਆ ਕਿ ਜੈ ਸਿੰਘ ਦੇ ਸਸਕਾਰ ਮੌਕੇ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਸੀ ਅਤੇ ਇਸ ਦੇ ਨਾਲ ਹੀ ਇੱਕ-ਇੱਕ ਲੱਖ ਰੁਪਿਆ ਪੋਤੀਆਂ ਦੇ ਨਾਂ ਐਫਡੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ, ਪਰ ਕੇਂਦਰ ਦੀ ਕਾਰਗੁਜ਼ਾਰੀ ਤੋਂ ਹਾਲੇ ਵੀ ਨਾਰਾਜ਼ ਹਨ ਕਿਉਂਕਿ ਕੇਂਦਰ ਸਰਕਾਰ ਉਨ੍ਹਾਂ ਨੂੰ ਕਿਸਾਨ ਮੰਨਣ ਤੋਂ ਇਨਕਾਰੀ ਹੈ ਅਤੇ ਆਏ ਦਿਨ ਸਾਨਾ ਖ਼ਿਲਾਫ਼ ਮਾੜੀ ਸ਼ਬਦਾਵਲੀ ਵਰਤ ਰਹੇ ਹਨ ਜੋ ਕਿ ਮੰਦਭਾਗਾ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਸਾਰ ਸਰਕਾਰ ਲੈ ਰਹੀ ਹੈ ਪਰ ਉਨ੍ਹਾਂ ਦੇ ਆਰਥਿਕ ਹਾਲਾਤਾਂ ਸਬੰਧੀ ਵੀ ਜਾਣਕਾਰੀ ਇਕੱਠੀ ਕਰ ਕੇ ਉਨ੍ਹਾਂ ਦੀ ਰਹਿੰਦੇ ਕਰਜ਼ੇ ਸਬੰਧੀ ਵੀ ਕੋਈ ਫੈਸਲਾ ਕਰਨਾ ਚਾਹੀਦਾ ਹੈ।

ਇਹ ਵੀ ਪੜੋ: ਪੰਜਾਬ 'ਚ ਪ੍ਰੀ-ਪੇਡ ਹੋ ਜਾਣਗੇ ਮੀਟਰ

ABOUT THE AUTHOR

...view details