ਬਠਿੰਡਾ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਵੱਲੋਂ ਬੰਦ ਕੀਤੇ ਗਏ ਸਕੂਲਾਂ ਨੂੰ ਫਿਰ ਤੋਂ ਖੋਲ੍ਹਣ ਦੇ ਲਏ ਗਏ ਫ਼ੈਸਲੇ 'ਤੇ ਪ੍ਰਤੀਕਿਰਿਆ ਦਿੰਦਿਆਂ Recognized and Affiliated School Association ਦੇ ਪ੍ਰਧਾਨ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਫ਼ੈਸਲਾ ਲਿਆ ਗਿਆ ਹੈ। ਉਹ ਸ਼ਲਾਘਾਯੋਗ ਹੈ ਪਰ ਕਿਤੇ ਨਾ ਕਿਤੇ ਸਰਕਾਰ ਨੂੰ ਕੋਈ ਵੀ ਫ਼ੈਸਲਾ ਲੈਣ ਲਈ ਪ੍ਰਾਈਵੇਟ ਸਕੂਲ Association ਨਾਲ ਬੈਠਕ ਜ਼ਰੂਰ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 2 ਸਾਲਾਂ ਵਿੱਚ ਸਕੂਲੀ ਵਿਦਿਆਰਥੀਆਂ ਦੇ ਰਹਿਣ-ਸਹਿਣ ਅਤੇ ਪੜ੍ਹਾਈ ਵਿੱਚ ਕਾਫ਼ੀ ਅੰਤਰ ਪੈਦਾ ਹੋ ਗਿਆ ਹੈ। ਜਿਸ ਨੂੰ ਸਮੇਂ ਸਿਰ ਠੀਕ ਕਰਨ ਦੀ ਜ਼ਰੂਰਤ ਹੈ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿਸ ਤਰ੍ਹਾਂ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਜੇਕਰ ਕੋਈ ਬੱਚਾ ਪੌਜ਼ਟਿਵ ਆਉਂਦਾ ਹੈ ਸਕੂਲ ਬੰਦ ਕਰਨ ਦੇ ਲਏ ਗਏ ਫ਼ੈਸਲੇ ਨੂੰ ਠੀਕ ਨਹੀਂ ਸਮਝਦੇ। ਕਿਉਂਕਿ ਉਨ੍ਹਾਂ ਕਿਹਾ ਕਿ ਇਸ ਨਾਲ ਸਕੂਲ ਬਦਨਾਮ ਹੋਣ ਦਾ ਖ਼ਤਰਾ ਹੋਵੇਗਾ। ਮਾਪੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਡਰਨਗੇ।