ਬਠਿੰਡਾ:ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਵਿਰੋਧ ਕਰਨ ਪਹੁੰਚੇ ਠੇਕਾ ਮੁਲਾਜ਼ਮਾਂ ’ਤੇ ਪੁਲਿਸ ਨਾਲ ਧੱਕਾਮੁੱਕੇ ਹੋਏ ਤੇ ਇਸ ਦੌਰਾਨ ਪੁਲਿਸ ਨੇ ਮੁਲਾਜ਼ਮਾਂ ’ਤੇ ਲਾਠੀਚਾਰਜ ਕੀਤਾ ਤੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਲਿਆ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਪਲੈਨਿੰਗ ਬੋਰਡ ਦੇ ਚੇਅਰਮੈਨ ਰਾਜਨ ਗਰਗ ਦੀ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਬਠਿੰਡਾ ਦੇ ਹਨੂੰਮਾਨ ਚੌਕ ਸਥਿਤ ਐੱਮਐੱਸਡੀ ਸਕੂਲ ਵਿੱਚ ਆਉਣਾ ਸੀ, ਪਰ ਇਸ ਤੋਂ ਪਹਿਲਾਂ ਹੀ ਠੇਕਾ ਮੁਲਾਜ਼ਮਾਂ ਵੱਲੋਂ ਪਹੁੰਚ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਜਿਨ੍ਹਾਂ ਨੂੰ ਖਦੇੜਨ ਲਈ ਪੁਲਿਸ ਨੇ ਹਲਕਾ ਲਾਠੀਚਾਰਜ ਕਰਦਿਆਂ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ।
ਇਹ ਵੀ ਪੜੋ: ਸ੍ਰੀ ਚਮਕੌਰ ਸਾਹਿਬ ਨਤਮਸਤਕ ਹੋਣ ਗਏ ਸਿੱਧੂ ਦਾ ਕਿਸਾਨਾਂ ਨੇ ਕੀਤਾ ਵਿਰੋਧ