ਬਠਿੰਡਾ: ਕੋਰੋਨਾ ਦੀ ਤੀਸਰੀ ਲਹਿਰ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਤੋਂ ਬਾਅਦ ਟੀਕਾਕਰਨ ਸੈਂਟਰ ਵਿੱਚ ਵੱਡਾ ਇਕੱਠ ਵੇਖਣ ਨੂੰ ਮਿਲ ਰਿਹਾ ਹੈ।
ਪੰਜਾਬ ਸਰਕਾਰ ਵਲੋਂ ਜਿਥੇ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਟੀਕਾਕਰਨ ਕਰਨ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ, ਉੱਥੇ ਹੀ ਜਨਤਕ ਥਾਵਾਂ ਉੱਪਰ ਵੱਡੇ ਇਕੱਠ ਕਰਨ ਦੀ ਮਨਾਹੀ ਵੀ ਕੀਤੀ ਹੈ ਅਤੇ ਟੀਕਾਕਰਨ ਸੈਂਟਰਾਂ ਵਿੱਚ 15 ਤੋਂ 17 ਸਾਲ ਦੇ ਬੱਚਿਆਂ ਦਾ ਟੀਕਾਕਰਨ ਤੇਜ਼ੀ ਕਰਨ ਦੀ ਹਿਦਾਇਤ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕ ਆਪਣੇ ਬੱਚਿਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਟੀਕਾਕਰਨ ਕਰਵਾਉਣ ਲਈ ਸਰਕਾਰੀ ਹਸਪਤਾਲ ਪਹੁੰਚ ਰਹੇ ਹਨ।
ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਨੇ ਦੱਸਿਆ ਕਿ ਹਰ ਘਰ ਦਸਤਕ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਘਰ ਘਰ ਪਹੁੰਚ ਕੀਤੀ ਜਾ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਟੀਕਾਕਰਨ ਕੀਤਾ ਜਾ ਸਕੇ।