ਬਠਿੰਡਾ:ਸੂਬੇ ’ਚ ਬਦਮਾਸ਼ ਇੰਨ੍ਹੇ ਜਿਆਦਾ ਬੇਖੌਫ ਹੋ ਗਏ ਹਨ ਕਿ ਉਨ੍ਹਾਂ ਨੂੰ ਹੁਣ ਪੁਲਿਸ ਦੀ ਕਾਰਵਾਈ ਦਾ ਬਿਲਕੁੱਲ ਵੀ ਡਰ ਨਹੀਂ ਰਿਹਾ ਹੈ ਜਿਸ ਦੇ ਚੱਲਦੇ ਸੂਬੇ ਭਰ ਚ ਲੁੱਟਖੋਹਾਂ ਅਤੇ ਕਤਲ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਬੀਤੀ ਰਾਤ ਵੱਖ ਵੱਖ ਥਾਵਾਂ ’ਤੇ ਦੋ ਲਾਸ਼ਾਂ ਬਰਾਮਦ ਹੋਈਆਂ ਹਨ। ਜਿਸ ਕਾਰਨ ਇਲਾਕੇ ਚ ਸਨਸਨੀ ਫੈ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਦੀ ਟੀਮ ਨੇ ਲਾਸ਼ਾਂ ਨੂੰ ਕਬਜ਼ੇ ਚ ਲੈ ਲਿਆ ਹੈ।
ਪਹਿਲਾ ਕਤਲ ਦਾ ਮਾਮਲਾ: ਦੱਸ ਦਈਏ ਕਿ ਬਠਿੰਡਾ ਦੀ ਆਵਾ ਬਸਤੀ ਪਟਿਆਲਾ ਫਾਟਕ ’ਤੇ ਬੀਤੀ ਰਾਤ ਇੱਕ ਨੌਜਵਾਨ ਦੀ ਲਾਸ਼ ਮਿਲੀ। ਜਿਸਦੀ ਸੂਚਨਾ ਮੌਕੇ ’ਤੇ ਮੌਜੂਦ ਲੋਕਾਂ ਨੇ ਸਹਾਰਾ ਜਨਸੇਵਾ ਦੇ ਵਰਕਰ ਨੂੰ ਇਸਦੀ ਸੂਚਨਾ ਦਿੱਤੀ। ਜਿਨ੍ਹਾਂ ਨੇ ਪੁਲਿਸ ਨੂੰ ਇਸ ਸਬੰਧੀ ਸੂਚਨਾ ਦਿੱਤੀ। ਮੌਕੇ ਤੇ ਪਹੁੰਚੀ ਪੁਲਿਸ ਦੀ ਟੀਮ ਅਤੇ ਸਹਾਰਾ ਜਨਸੇਵਾ ਦੇ ਵਰਕਰ ਵੱਲੋਂ ਲਾਸ਼ ਨੂੰ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ ਗਿਆ।
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ:ਮਾਮਲੇ ਸਬੰਧੀ ਐਸਐਚਓ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਉਹ ਮੌਕੇ ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਲਾਸ਼ ਕੋਲੋਂ ਰਾਡ ਅਤੇ ਹੋਰ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ ਜਿਸ ਤੋਂ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ’ਤੇ ਇਨ੍ਹਾਂ ਚੀਜ਼ਾਂ ਨਾਲ ਵਾਰ ਕਰਕੇ ਮੌਤ ਦੇ ਘਾਟ ਉਤਾਰਿਆ ਗਿਆ। ਫਿਲਹਾਲ ਉਨ੍ਹਾਂ ਵੱਲੋਂ ਮਾਮਲੇ ਦੀ ਡੂੰਘਾਈ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫੋਰੈਸਿੰਕ ਟੀਮਾਂ ਵੀ ਕਤਲ ਵਾਲੀ ਥਾਂ ’ਤੇ ਜਾਂਚ ਕਰ ਰਹੀਆਂ ਹਨ।