ਬਠਿੰਡਾ: ਕਸਬਾ ਤਲਵੰਡੀ ਸਾਬੋ ਵਿਖੇ ਦੇਰ ਰਾਤ ਇੱਕ ਸੜਕ ਹਾਦਸਾ ਹੋਣ ਦੀ ਖ਼ਬਰ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ ਦੋ ਲੋਕ ਜ਼ਖਮੀ ਹੋ ਗਏ ਹਨ।
ਦਰਖ਼ਤ ਨਾਲ ਟਕਰਾਈ ਬੇਕਾਬੂ ਗੱਡੀ, ਸੜਕ ਹਾਦਸੇ 'ਚ 1 ਦੀ ਮੌਤ 2 ਜ਼ਖਮੀ - ਦਰਖ਼ਤ ਨਾਲ ਟੱਕਰਾਈ ਬੇਕਾਬੂ ਗੱਡੀ
ਤਲਵੰਡੀ ਸਾਬੋ ਵਿਖੇ ਟ੍ਰੈਕਟਰ ਮੰਡੀ ਦੇ ਨੇੜੇ ਇੱਕ ਗੱਡੀ ਦਰਖ਼ਤ ਨਾਲ ਟੱਕਰਾ ਗਈ। ਇਸ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਦੋ ਲੋਕ ਜ਼ਖਮੀ ਹੋ ਗਏ ਹਨ।
ਜਾਣਕਾਰੀ ਮੁਤਾਬਕ ਰਾਮ ਤੀਰਥ ਤੋਂ ਤਿੰਨ ਲੋਕ ਗੱਡੀ ਵਿੱਚ ਸਵਾਰ ਹੋ ਕੇ ਤਲਵੰਡੀ ਸਾਬੋ ਵੱਲ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਗਈ ਅਤੇ ਗੱਡੀ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਗੱਡੀ ਸੜਕ ਕਿਨਾਰੇ ਇੱਕ ਦਰਖ਼ਤ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਗੱਡੀ ਚਲਾ ਰਹੇ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਦਾਖਲ ਕੀਤਾ ਗਿਆ ਹੈ।
ਇਸ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਤਲਵੰਡੀ ਸਾਬੋ ਰੋਡ ਉੱਤੇ ਦੇਰ ਰਾਤ ਸੜਕ ਹਾਦਸੇ ਦੀ ਸੂਚਨਾ ਮਿਲੀ। ਪੁਲਿਸ ਨੇ ਮੌਕੇ 'ਤੇ ਪੁਜ ਕੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਤਲਵੰਡੀ ਦੇ ਪਿੰਡ ਕੁਸਲਾ ਦਾ ਵਸਨੀਕ ਮਨਜਿੰਦਰ ਸਿੰਘ ਵਜੋਂ ਹੋਈ ਹੈ। ਮਨਜਿੰਦਰ ਆਪਣੇ ਚਚੇਰੇ ਭਰਾਵਾਂ ਨਾਲ ਰਾਮ ਤੀਰਥ ਗਿਆ ਸੀ ਅਤੇ ਕੁੱਝ ਮਹੀਨੇ ਪਹਿਲਾਂ ਦੀ ਮਨਜਿੰਦਰ ਦਾ ਵਿਆਹ ਹੋਇਆ ਸੀ। ਪੁਲਿਸ ਨੇ ਧਾਰਾ 174 ਦੇ ਤਹਿਤ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।