ਪੰਜਾਬ

punjab

ETV Bharat / city

ਕੇਂਦਰੀ ਮੰਤਰੀ ਨੇ ਬਠਿੰਡਾ ਥਰਮਲ ਪਲਾਂਟ ਤੋੜਨ 'ਤੇ ਕਾਂਗਰਸ ਸਰਕਾਰ 'ਤੇ ਚੁੱਕੇ ਸਵਾਲ - ਥਰਮਲ ਪਲਾਂਟ ਬਠਿੰਡਾ

ਬਠਿੰਡਾ ਵਿੱਚ ਨਾਗਰਿਕਤਾ ਸੋਧ ਐਕਟ ਦੇ ਸਬੰਧੀ ਜਾਗਰੂਕ ਅਭਿਆਨ ਲਈ ਪਹੁੰਚੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਬਠਿੰਡਾ ਥਰਮਲ ਪਲਾਂਟ ਤੋੜਨ 'ਤੇ ਕਾਂਗਰਸ ਪਾਰਟੀ 'ਤੇ ਕਈ ਸਵਾਲ ਚੁੱਕੇ ਹਨ।

ਬਠਿੰਡਾ ਥਰਮਲ ਪਲਾਂਟ ਦਾ ਮੁੱਦਾ
ਬਠਿੰਡਾ ਥਰਮਲ ਪਲਾਂਟ ਦਾ ਮੁੱਦਾ

By

Published : Jan 11, 2020, 11:28 PM IST

ਬਠਿੰਡਾ: ਨਾਗਰਿਕਤਾ ਸੋਧ ਐਕਟ ਦੇ ਜਾਗਰੂਕਤਾ ਪ੍ਰਚਾਰ ਲਈ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਸ਼ਹਿਰ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਕੇ ਸੱਤਾ ਵਿੱਚ ਆਈ ਹੈ। ਵਿਧਾਨਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਵੱਡੇ-ਵੱਡੇ ਦਾਅਵੇ ਕੀਤੇ, ਜਿਸ ਵਿੱਚ 51 ਹਜ਼ਾਰ ਰੁਪਏ ਸ਼ਗਨ ਸਕੀਮ, ਰੁਜ਼ਗਾਰ ਲਈ ਇੱਕ ਮਹੀਨੇ ਵਿੱਚ ਇੱਕ ਵੱਡਾ ਉਦਯੋਗ ਲਗਾਉਣਗੇ।

ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਸਤੀ ਬਿਜਲੀ ਦੇਣ ਲਈ ਬਠਿੰਡਾ ਥਰਮਲ ਪਲਾਂਟ ਨਾ ਤੋੜਨ ਦਾ ਵਾਅਦਾ ਵੀ ਕੀਤਾ ਸੀ, ਪਰ ਹੁਣ ਗੱਲ ਇਹ ਹੈ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦਾ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਕਾਂਗਰਸ ਸਰਕਾਰ ਤੋੜਨ ਜਾ ਰਹੀ ਹੈ, ਉਸ ਨੂੰ ਤੋੜਨ ਨਹੀਂ ਦਿੱਤਾ ਜਾਵੇਗਾ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਹਰ ਮੁਕੰਮਲ ਕੋਸ਼ਿਸ਼ ਕਰਕੇ ਇਸ ਗੱਲ ਦਾ ਮੁੱਦਾ ਸਬੰਧਤ ਥਾਵਾਂ 'ਤੇ ਚੁੱਕਿਆ ਜਾਵੇਗਾ।

ABOUT THE AUTHOR

...view details