ਬਠਿੰਡਾ: ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵੱਲੋਂ ਬੰਦ ਕੀਤੇ ਗਏ ਸਕੂਲਾਂ ਨੂੰ ਖੁਲ੍ਹਵਾਉਣ ਲਈ ਹੁਣ ਵਿਦਿਆਰਥੀਆਂ ਵੱਲੋਂ ਅਨੋਖੇ ਢੰਗ ਨਾਲ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਬਠਿੰਡਾ ਦੇ ਸਕੱਤਰੇਤ ਬਾਹਰ ਵੱਡੇ-ਵੱਡੇ ਪੋਸਟਰ ਗਲ ਵਿੱਚ ਪਾ ਭਗਤਾ ਭਾਈਕਾ ਦੇ ਰਹਿਣ ਵਾਲੇ ਗਗਨਦੀਪ ਨਾਮ ਦੇ ਵਿਦਿਆਰਥੀ ਨੇ ਪ੍ਰਦਰਸ਼ਨ ਕੀਤਾ।
ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਵਿਦਿਆਰਥੀ ਨੇ ਕੀਤਾ ਅਨੋਖਾ ਪ੍ਰਦਰਸ਼ਨ ਇਸ ਮੌਕੇ ਉਨ੍ਹਾਂ ਸਕੂਲ ਖੋਲ੍ਹਣ ਦੀ ਮੰਗ ਕਰਦਿਆਂ ਕਿਹਾ ਕਿ ਆਨਲਾਈਨ ਕਲਾਸਾਂ ਦਾ ਪਿੰਡਾਂ 'ਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੋਈ ਬਹੁਤਾ ਲਾਭ ਨਹੀਂ ਹੋ ਰਿਹਾ। ਵਿਦਿਆਰਥੀ ਦਾ ਕਹਿਣਾ ਕਿ ਕਦੇ ਉਨ੍ਹਾਂ ਦੇ ਪਿੰਡ ਵਿੱਚ ਮੋਬਾਈਲ ਨੈਟਵਰਕ ਦੀ ਦਿੱਕਤ ਆਉਂਦੀ ਹੈ ਅਤੇ ਕਦੇ ਉਨ੍ਹਾਂ ਕੋਲ ਰਿਚਾਰਜ ਕਰਵਾਉਣ ਨੂੰ ਪੈਸੇ ਨਹੀਂ ਹੁੰਦੇ।
ਵਿਦਿਆਰਥੀ ਦਾ ਕਹਿਣਾ ਕਿ ਪੰਜਾਬ ਸਰਕਾਰ ਨੇ ਜਿਸ ਤਰ੍ਹਾਂ ਵਪਾਰੀਆਂ ਨੂੰ ਅੱਠ ਵਜੇ ਤੋਂ ਲੈ ਕੇ ਸ਼ਾਮ ਪੰਜ ਵਜੇ ਤੱਕ ਦੁਕਾਨਾਂ ਖੋਲ੍ਹਣ ਦਾ ਹੁਕਮ ਦਿੱਤਾ ਗਿਆ ਹੈ। ਉਸ ਤਰਜ਼ 'ਤੇ ਸਕੂਲ ਖੋਲ੍ਹਣ ਦੀ ਵੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਸ ਦਾ ਕਹਿਣਾ ਕਿ ਕੋਰੋਨਾ ਮਹਾਂਮਾਰੀ ਨਾਲ ਸੰਬੰਧਤ ਹਦਾਇਤਾਂ ਦਾ ਵਿਦਿਆਰਥੀ ਖੁਦ ਹੀ ਪਾਲਣ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਸਕੂਲ ਖੋਲ੍ਹ ਕੇ ਵਿਦਿਆਰਥੀਆਂ ਦੇ ਖ਼ਰਾਬ ਹੋ ਰਹੇ ਭਵਿੱਖ ਨੂੰ ਬਚਾਉਣ ਲਈ ਉਪਰਾਲਾ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ:Navjot Sidhu:ਸਿੱਧੂ ਨੂੰ ਮਿਲੇ ਪ੍ਰਧਾਨਗੀ, ਦਿੱਲੀ ਤੋਂ ਪਰਤੇ ਵਿਧਾਇਕ ਦੀ ਮੰਗ..