ਪੰਜਾਬ

punjab

By

Published : Jan 11, 2020, 12:34 AM IST

ETV Bharat / city

ਨਾਗਰਿਕਤਾ ਸੋਧ ਐਕਟ ਤੇ ਮੁਸਲਿਮ ਭਾਈਚਾਰੇ ਸਣੇ ਵੱਖ-ਵੱਖ ਜਥੇਬੰਦੀਆਂ ਵੱਲੋਂ ਬਠਿੰਡਾ 'ਚ ਭਾਰੀ ਰੋਸ ਪ੍ਰਦਰਸ਼ਨ

ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਬਠਿੰਡਾ ਜ਼ਿਲ੍ਹੇ 'ਚ ਮੁਸਲਿਮ ਭਾਈਚਾਰੇ ਦੇ ਲੋਕਾਂ ਸਣੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਵੱਲੋਂ ਇਹ ਕਾਨੂੰਨ ਵਾਪਸ ਨਾ ਲੈਂਣ 'ਤੇ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਹੈ।

ਨਾਗਰਿਕਤਾ ਸੋਧ ਐਕਟ ਦੇ ਵਿਰੋਧ ਚ ਰੋਸ ਪ੍ਰਦਰਸ਼ਨ
ਨਾਗਰਿਕਤਾ ਸੋਧ ਐਕਟ ਦੇ ਵਿਰੋਧ ਚ ਰੋਸ ਪ੍ਰਦਰਸ਼ਨ

ਬਠਿੰਡਾ : ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜੇ ਵੀ ਵਿਰੋਧ ਜਾਰੀ ਹੈ। ਇਸੇ ਕੜੀ 'ਚ ਸ਼ਹਿਰ ਦੇ ਮੁਸਲਿਮ ਭਾਈਚਾਰੇ ਵੱਲੋਂ ਸੀਏਏ ਦਾ ਵਿਰੋਧ ਕਰਦੇ ਹੋਏ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

ਨਾਗਰਿਕਤਾ ਸੋਧ ਐਕਟ ਦੇ ਵਿਰੋਧ ਚ ਰੋਸ ਪ੍ਰਦਰਸ਼ਨ

ਇਸ ਰੋਸ ਪ੍ਰਦਰਸ਼ਨ ਵਿੱਚ ਮੁਸਲਿਮ ਭਾਈਚਾਰੇ ਸਣੇ ਵੱਖ-ਵੱਖ ਜਥੇਬੰਦੀਆਂ ਵੱਲੋਂ ਵੀ ਹਿੱਸਾ ਲਿਆ ਗਿਆ। ਇਹ ਰੋਸ ਪ੍ਰਦਰਸ਼ਨ ਦਰਗਾਹ ਬਾਬਾ ਹਾਜੀਰਤਨ , ਕਿੱਕਰ ਬਾਜ਼ਾਰ ਮਸਜਿਦ ਅਤੇ ਮਹਿਣਾ ਚੌਂਕ ਮਸਜਿਦ ਤੋਂ ਸ਼ੁਰੂ ਹੋ ਕੇ ਅੰਬੇਦਕਰ ਪਾਰਕ ਤੱਕ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਸਟੂਡੈਂਟ ਆਰਗਨਾਈਜ਼ੇਸ਼ਨ ਅਤੇ ਕਿਸਾਨ ਯੂਨੀਅਨ ਦੀ ਵੱਖ-ਵੱਖ ਜੱਥੇਬੰਦੀਆਂਨ ਨੇ ਵੀ ਰੋਸ ਪ੍ਰਦਰਸ਼ਨ 'ਚ ਹਿੱਸਾ ਲਿਆ।

ਹੋਰ ਪੜ੍ਹੋ :ਹਲਕੇ ਦਾ ਵਿਕਾਸ ਨਾ ਹੋਣ 'ਤੇ ਲੁਧਿਆਣਾ ਵਾਸੀਆਂ ਨੇ ਬੈਂਸ ਭਰਾਵਾਂ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਇਸ ਮੌਕੇ ਪੰਜਾਬ ਸਟੂਡੈਂਟ ਆਰਗਨਾਈਜ਼ੇਸ਼ਨ ਦੀ ਆਗੂ ਸੰਗੀਤਾ ਰਾਣੀ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਅਜਿਹੇ ਕਾਨੂੰਨ ਇਸ ਲਈ ਬਣਾ ਰਹੀ ਹੈ ਤਾਂ ਜੋ ਦੇਸ਼ ਦੀ ਜਨਤਾ ਦਾ ਧਿਆਨ ਅਸਲ ਮੁੱਦਿਆਂ ਤੋਂ ਭੱਟਕਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਲੋਕਤੰਤਰ 'ਤੇ ਭਾਰੀ ਸੱਟ ਹੈ। ਇਸ ਬਾਰੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਮਰਜੀਤ ਸਿੰਘ ਹਨੀ ਨੇ ਇਸ ਨੂੰ ਮੋਦੀ ਸਰਕਾਰ ਦੀ ਤਾਨਾਸ਼ਾਹੀ ਦੱਸਿਆ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਜਲਦ ਤੋਂ ਜਲਦ ਵਾਪਸ ਲਏ ਜਾਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਸ ਕਾਨੂੰਨ ਨੂੰ ਵਾਪਸ ਨਹੀਂ ਲਵੇਗੀ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਜਾਵੇਗਾ।

ABOUT THE AUTHOR

...view details