ਬਠਿੰਡਾ : ਵਿਜੀਲੈਂਸ ਵਿਭਾਗ ਵੱਲੋਂ ਅੱਜ ਬੀਡੀਏ ਦੇ ਇੱਕ ਕਲਰਕ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ। ਵਿਜੀਲੈਂਸ ਅਧਿਕਾਰੀਆਂ ਨੇ ਗ੍ਰਿਫ਼ਤਾਰ ਕੀਤੇ ਗਏ ਕਲਰਕ ਕੋਲੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕੀਤੀ ਹੈ।
ਕਲਰਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਵਿਜੀਲੈਂਸ ਵਿਭਾਗ ਵੱਲੋਂ ਅੱਜ ਬੀਡੀਏ ਦੇ ਇੱਕ ਕਲਰਕ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ। ਵਿਜੀਲੈਂਸ ਅਧਿਕਾਰੀਆਂ ਨੇ ਗ੍ਰਿਫ਼ਤਾਰ ਕੀਤੇ ਗਏ ਕਲਰਕ ਕੋਲੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਵਿਜੀਲੈਂਸ ਡਾ. ਨਰਿੰਦਰ ਭਾਰਗਵ ਨੇ ਦੱਸਿਆ, ਕਿ ਉਨ੍ਹਾਂ ਨੂੰ ਸੰਜੀਵ ਕੁਮਾਰ ਨਾਂਅ ਦੇ ਇੱਕ ਵਿਅਕਤੀ ਨੇ ਉਕਤ ਕਲਰਕ ਦੇ ਖਿਲਾਫ ਸ਼ਿਕਾਇਤ ਕੀਤੀ ਸੀ। ਨੌਜਵਾਨ ਮੁਤਾਬਕ ਉਨ੍ਹਾਂ ਆਪਣੀ ਘਰੇਲੂ ਲੋੜਾਂ ਸਬੰਧੀ ਐਸਬੀਆਈ ਬੈਂਕ ਤੋਂ ਕਰਜ਼ਾ ਲੈਣਾ ਸੀ। ਬੈਂਕ ਦੀ ਲੀਗਲੀ ਐਡਵਾਜ਼ਰੀ ਵੱਲੋਂ ਉਸ ਨੂੰ ਚੇਂਜ ਆਫ ਆਨਰ ਸਰਟੀਫਿਕੇਟ ਦੀ ਮੰਗ ਕੀਤੀ ਗਈ। ਸਰਟੀਫੇਕਟ ਬਣਾਉਣ ਲਈ ਉਸ ਨੇ ਬੀਡੀਏ ਵਿਭਾਗ ਨਾਲ ਸੰਪਰਕ ਕੀਤਾ। ਇਸ ਦੌਰਾਨ ਜਗਮੀਤ ਸਿੰਘ ਨਾਂਅ ਦੇ ਕਲਰਕ ਨੇ ਉਸ ਕੋਲੋਂ ਸਰਟੀਫਿਕੇਟ ਬਣਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ।
ਉਕਤ ਕਲਕਰ ਨੇ ਪਹਿਲਾਂ ਉਸ ਕੋਲੋਂ 1500 ਰੁਪਏ ਲਏ। ਇਸ ਮਗਰੋਂ ਵੀ ਕਲਰਕ ਨੇ ਉਸ ਕੋਲੋਂ ਦੂਜੀ ਵਾਰ 3 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀਗ੍ਰਿਫ਼ਤਾਰ ਕੀਤੇ ਗਏ ਕਲਕਰ ਦੇ ਖਿਲਾਫ ਭ੍ਰਿਸ਼ਟਾਚਾਰ ਅਧੀਨ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।