ਪੰਜਾਬ

punjab

ETV Bharat / city

ਲੋਕਾਂ ਦੀ ਸਮੱਸਿਆਵਾਂ 'ਤੇ ਕੰਮ ਕਰਨ ਲਈ ਵਚਨਬੱਧ ਹਾਂ : ਜਗਮੀਤ ਸਿੰਘ ਬਰਾੜ - peoples problems

ਬਠਿੰਡਾ ਦੇ ਹਲਕਾ ਮੌੜ ਤੋਂ ਅਕਾਲੀ ਉਮੀਦਵਾਰ ਜਗਮੀਤ ਸਿੰਘ ਬਰਾੜ ਨੇ ਅੱਜ ਪਾਰਟੀ ਵਰਕਰਾਂ ਨਾਲ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਜਿੱਤ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਤੇ ਲੋਕਾਂ ਦੀ ਸਮੱਸਿਆਵਾਂ 'ਤੇ ਕੰਮ ਕਰਨ ਲਈ ਵਚਨਬੱਧ ਹਨ।

ਜਗਮੀਤ ਸਿੰਘ ਬਰਾੜ
ਜਗਮੀਤ ਸਿੰਘ ਬਰਾੜ

By

Published : Sep 2, 2021, 3:00 PM IST

ਬਠਿੰਡਾ : ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਬੈਠਕ ਕੀਤੀ ਜਾ ਰਹੀ ਹੈ। ਇਸ ਦੌਰਾਨ ਅਕਾਲੀ ਦਲ ਵੱਲੋਂ ਆਗਮੀ ਚੋਣਾਂ ਲਈ ਬਠਿੰਡਾ ਦੇ ਹਲਕਾ ਮੌੜ ਤੋਂ ਜਗਮੀਤ ਸਿੰਘ ਬਰਾੜ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਜਗਮੀਤ ਸਿੰਘ ਬਰਾੜ ਅੱਜ ਮੌੜ ਹਲਕੇ ਦੇ ਪਿੰਡਾਂ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ। ਇਥੇ ਉਨ੍ਹਾਂ ਨੇ ਪਾਰਟੀ ਵਰਕਰਾਂ ਨਾਲ ਚੋਣ ਸਬੰਧੀ ਰਣਨੀਤੀ 'ਤੇ ਚਰਚਾ ਕੀਤੀ।

ਜਗਮੀਤ ਸਿੰਘ ਬਰਾੜ

ਜਗਮੀਤ ਸਿੰਘ ਬਰਾੜ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ। ਜਗਮੀਤ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਮੁੱਦਿਆਂ ਨੂੰ ਲੈ ਕੇ ਚੋਣ ਮੈਨੀਫੈਸਟੋ ਜਾਰੀ ਕੀਤਾ ਜਾਵੇਗਾ। ਉਹ ਇਨ੍ਹਾਂ ਲੋਕ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਦਿਨ ਰਾਤ ਯਤਨ ਕਰਨਗੇ। ਉਨ੍ਹਾਂ ਕਿਸਾਨ ਅੰਦੋਲਨ ਬਾਰੇ ਬੋਲਦੇ ਹੋਏ ਕਿਹਾ ਕਿ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਬਾਰੇ ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਬੀਜੇਪੀ ਦਾ ਵਿਰੋਧ ਕਰਨਗੇ, ਪਰ ਅਜੇ ਵੀ ਕੁੱਝ ਲੋਕ ਅਕਾਲੀ ਦਲ ਦਾ ਵਿਰੋਧ ਕਰ ਰਹੇ ਹਨ, ਜਦੋਂ ਕਿ ਸਰਾਸਰ ਗ਼ਲਤ ਹੈ।

ਜਗਮੀਤ ਸਿੰਘ ਬਰਾੜ ਨੇ ਆਗਮੀ ਚੋਣਾਂ 'ਚ ਵੱਡੀ ਗਿਣਤੀ 'ਚ ਵੋਟ ਹਾਸਲ ਕਰ ਜਿੱਤ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਤੇ ਲੋਕਾਂ ਦੀ ਸਮੱਸਿਆਵਾਂ 'ਤੇ ਕੰਮ ਕਰਨ ਲਈ ਵਚਨਬੱਧ ਹਨ।

ਇਹ ਵੀ ਪੜ੍ਹੋ :ਸਿੱਧੂ ਬੈਰੰਗ ਪਰਤੇ, ਹੁਣ ਬਾਗੀ ਲਗਾਉਣਗੇ ਵਾਹ

ABOUT THE AUTHOR

...view details