ਪੰਜਾਬ

punjab

ETV Bharat / city

ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ, ਕਿਸਾਨਾਂ ਨੇ ਕੀਤੀ ਬੋਨਸ ਦੀ ਮੰਗ - ਕਣਕ ਦੀ ਫਸਲ

ਬੇਸ਼ੱਕ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ, ਪਰ ਮੰਡੀਆਂ ਵਿੱਚ ਕਣਕ ਦੀ ਆਮਦ ਹੁਣ ਸ਼ੁਰੂ ਹੋਈ ਹੈ। ਬਠਿੰਡਾ ਦੀ ਦਾਣਾ ਮੰਡੀ ਵਿੱਚ ਕਣਕ ਦੀ ਪਹਿਲੀ ਢੇਰੀ ਪਹੁੰਚੀ ਤੇ ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਸਰਕਾਰ ਨੂੰ ਬੌਸਨ ਦੇਣਾ ਚਾਹੀਦਾ ਹੈ।

ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ
ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ

By

Published : Apr 7, 2022, 7:16 AM IST

ਬਠਿੰਡਾ:ਪੰਜਾਬ ਵਿੱਚ ਹਾੜ੍ਹੀ ਦੀ ਫਸਲ ਦੀ ਵਾਢੀ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਹੋ ਚੁੱਕੀ ਹੈ ਅਤੇ ਕਣਕ ਦੀ ਪਹਿਲੀ ਢੇਰੀ ਬਠਿੰਡਾ ਦੀ ਦਾਣਾ ਮੰਡੀ (Wheat arrives at Bathinda's Dana Mandi) ਵਿੱਚ ਪਹੁੰਚੀ। ਇਸ ਮੌਕੇ ਕਿਸਾਨਾਂ ਦਾ ਕਹਿਣਾ ਸੀ ਕਿ ਮਾਰਕੀਟ ਕਮੇਟੀ ਬਠਿੰਡਾ ਵੱਲੋਂ ਦਾਣਾ ਮੰਡੀ ਵਿੱਚ ਸੁਚਾਰੂ ਪ੍ਰਬੰਧ ਕੀਤੇ ਗਏ ਹਨ, ਪਰ ਸਰਕਾਰ ਨੂੰ ਚਾਹੀਦਾ ਹੈ ਕਿ ਵਧਦੀ ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਨੂੰ ਵੇਖਦੇ ਹੋਏ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ।

ਇਹ ਵੀ ਪੜੋ:ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਕੋਲਾ ਮੰਤਰੀ ਅਤੇ ਬਿਜਲੀ ਮੰਤਰੀ ਨਾਲ ਕੀਤੀ ਮੁਲਾਕਾਤ

ਉੱਧਰ ਆੜ੍ਹਤੀ ਐਸੋਸੀਏਸ਼ਨ ਦਾ ਕਹਿਣਾ ਸੀ ਕਿ ਪਹਿਲੀ ਢੇਰੀ ਪਹੁੰਚਣ ਤੋਂ ਬਾਅਦ ਉਨ੍ਹਾਂ ਵੱਲੋਂ ਕਣਕ ਦੀ ਸਾਫ਼ ਸਫ਼ਾਈ ਕਰਵਾ ਕੇ ਬੋਲੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਕਣਕ ਵਿੱਚ ਨਮੀ ਦੀ ਮਾਤਰਾ ਘੱਟ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਫ਼ੈਸਲਾ ਲਿਆ ਗਿਆ ਹੈ ਕਿ ਕਣਕ ਨੂੰ ਮੰਡੀਆਂ ਵਿੱਚ ਹੀ ਡੰਪ ਕਰ ਕੇ ਰੱਖਿਆ ਜਾਵੇ। ਇਸ ਨਾਲ ਆੜ੍ਹਤੀਆਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ, ਕਿਉਂਕਿ ਇੰਨੀ ਦੇਰ ਤਕ ਖ਼ਰੀਦ ਕੀਤੀ ਕਿ ਫਸਲ ਦੀ ਰੱਖ ਰਖਾਅ ਅਤੇ ਸਾਂਭ ਸੰਭਾਲ ਕੌਣ ਕਰੇਗਾ।

ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਆਪਣਾ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ ਉਧਰ ਮਾਰਕੀਟ ਕਮੇਟੀ ਦੇ ਸਕੱਤਰ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਇਸ ਵਾਰ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਮੰਡੀ ਵਿੱਚ ਲਾਈਟਾਂ ਦੇ ਪੀਣ ਦੇ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ ਇਸ ਦੇ ਨਾਲ ਹੀ ਕਿਸਾਨਾਂ ਦੀ ਫਸਲ ਦੀ ਰਾਖੀ ਲਈ ਚੌਕੀਦਾਰ ਆਦਿ ਦਾ ਪ੍ਰਬੰਧ ਕਰਵਾਇਆ ਗਿਆ ਹੈ।

ਇਹ ਵੀ ਪੜੋ:ਵੱਡੀ ਖ਼ਬਰ: ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈਕੇ ਹੋਈ ਵੱਢ-ਟੁੱਕ !

ABOUT THE AUTHOR

...view details