ਪੰਜਾਬ

punjab

ETV Bharat / city

ਨਸ਼ਾ ਛੁਡਾਊ ਕੇਂਦਰ ਚੋਂ ਫ਼ਰਾਰ ਹੋਏ ਕਰੀਬ ਅੱਧਾ ਦਰਜਨ ਨੌਜਵਾਨ - Bathinda News Update

ਬਠਿੰਡਾ ਵਿੱਚ ਨਸ਼ਾ ਛੁਡਾਊ ਕੇਂਦਰ ਵਿੱਚੋਂ ਬੀਤੀ ਰਾਤ ਅੱਧੀ ਦਰਜਨ ਦੇ ਕਰੀਬ ਨੌਜਵਾਨ ਦਰਵਾਜ਼ਾ ਤੋੜ ਕੇ ਫ਼ਰਾਰ ਹੋ ਗਏ। ਪੜ੍ਹੋ ਪੂਰੀ ਖ਼ਬਰ।

Bathinda de addiction center
Bathinda de addiction center

By

Published : Sep 21, 2022, 12:06 PM IST

Updated : Sep 21, 2022, 3:51 PM IST

ਬਠਿੰਡਾ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਾ ਛੁਡਵਾਉਣ ਲਈ ਜਿੱਥੇ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ, ਉਥੇ ਹੀ ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਦੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਹੁਣ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਸਥਿਤ ਨਸ਼ਾ ਛੁਡਾਊ ਕੇਂਦਰ ਵਿੱਚੋਂ ਬੀਤੀ ਰਾਤ ਕਰੀਬ ਅੱਧੀ ਦਰਜਨ ਨੌਜਵਾਨ ਦਰਵਾਜ਼ਾ ਤੋੜ ਕੇ ਫ਼ਰਾਰ ਹੋ ਗਏ। ਇਸ ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਡਾਕਟਰ ਸਵੇਰੇ ਆ ਕੇ ਇਨ੍ਹਾਂ ਦੀ ਹਾਜ਼ਰੀ (Bathinda de addiction center) ਚੈੱਕ ਕੀਤੀ ਗਈ।

ਨਸ਼ਾ ਛੁਡਾਊ ਕੇਂਦਰ ਚੋਂ ਫ਼ਰਾਰ ਹੋਏ ਕਰੀਬ ਅੱਧਾ ਦਰਜਨ ਨੌਜਵਾਨ

ਨਸ਼ਾ ਛੁਡਾਊ ਕੇਂਦਰ ਦੇ ਹੈੱਡ ਡਾ. ਅਰੁਣ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਕੋਲ ਨਸ਼ਾ ਛੱਡਣ ਲਈ ਭਾਰਤ ਆਏ ਨੌਜਵਾਨਾਂ ਵਿਚੋਂ ਕਰੀਬ ਅੱਧੀ ਦਰਜਨ ਨੌਜਵਾਨ ਬੀਤੀ ਰਾਤ ਬਾਥਰੂਮ ਦਾ ਦਰਵਾਜ਼ਾ ਤੋੜ ਕੇ ਪਾਈਪਾਂ ਰਾਹੀਂ ਫ਼ਰਾਰ ਹੋ ਗਏ ਹਨ ਇਸ ਸਬੰਧੀ ਉਨ੍ਹਾਂ ਵੱਲੋਂ ਬਕਾਇਦਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਫ਼ਰਾਰ ਹੋਏ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਜਦੋਂ ਰਾਬਤਾ ਕੀਤਾ ਗਿਆ ਤਾਂ ਉਹ ਸੁਰੱਖਿਅਤ ਘਰ ਪਹੁੰਚ ਗਏ ਹਨ।

ਦੂਜੇ ਪਾਸੇ ਸਿਵਲ ਹਸਪਤਾਲ ਦੀ ਚੌਂਕੀ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਨੂੰ ਇਸ ਸਬੰਧੀ ਲਿਖਤੀ ਤੌਰ ਉੱਪਰ ਕੋਈ ਪੱਤਰ ਪ੍ਰਾਪਤ ਨਹੀਂ ਹੋਇਆ। ਜਦੋਂ ਵੀ ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾਂ ਦਾ ਪੱਤਰ ਪ੍ਰਾਪਤ ਹੋਵੇਗਾ ਉਸ ਸਬੰਧੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਛੁਡਾਊ ਕੇਂਦਰਾਂ ਵਿੱਚ ਵਾਪਰੀ ਇਸ ਘਟਨਾ ਨੇ ਜਿੱਥੇ ਸਿਵਲ ਹਸਪਤਾਲ ਦੇ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹੀ ਹੈ, ਉਥੇ ਹੀ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਨੌਜਵਾਨਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।

ਇਹ ਵੀ ਪੜ੍ਹੋ:ਸਾਬਕਾ ਸਪੀਕਰ ਰਾਣਾ ਕੇਪੀ ਦੀਆਂ ਵਧੀਆ ਮੁਸ਼ਕਲਾਂ, AAP ਵੱਲੋਂ ਸ਼ਿਕੰਜਾ ਕੱਸਣ ਦੀ ਤਿਆਰੀ !

Last Updated : Sep 21, 2022, 3:51 PM IST

ABOUT THE AUTHOR

...view details