ਚੰਡੀਗੜ੍ਹ: ਸੀਐੱਮ ਭਗਵੰਤ ਮਾਨ ਦੇ 10 ਮੰਤਰੀਆਂ ਨੇ ਸਹੁੰ ਚੁੱਕ (10 ministers take oath in Punjab CM Bhagwant Mann's cabinet) ਲਈ ਹੈ। ਰਾਜਭਵਨ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ 10 ਮੰਤਰੀਆਂ ਨੂੰ ਸਹੁੰ ਚੁਕਾਈ ਗਈ। ਇਸ ਦੌਰਾਨ ਹਰਿਆਣਾ ਦੇ ਰਾਜਪਾਲ ਬੰਗਾਰੂ ਦੱਤਾਤ੍ਰੇਅ ਵੀ ਸ਼ਾਮਲ ਹੋਏ। ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਨਵੇਂ ਬਣੇ 10 ਕੈਬਨਿਟ ਮੰਤਰੀਆਂ ਨੂੰ ਅਹੁਦਾ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ।
ਰਾਜਭਵਨ ਵਿਖੇ ਸਭ ਤੋਂ ਪਹਿਲਾਂ ਦੂਜੀ ਵਾਰ ਵਿਧਾਇਕ ਬਣੇ ਹਰਪਾਲ ਚੀਮਾ ਨੇ ਸਹੁੰ ਚੁੱਕੀ। ਜਦਕਿ ਦੂਜੇ ਨੰਬਰ ’ਤੇ ਡਾ. ਬਲਜੀਤ ਕੌਰ ਅਤੇ ਤੀਜ਼ੇ ਨੰਬਰ ’ਤੇ ਹਰਭਜਨ ਸਿੰਘ ਨੇ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਤੋਂ ਬਾਅਦ ਹਰਪਾਲ ਚੀਮਾ ਨੇ ਕਿਹਾ ਕਿ ਉਹ ਪਹਿਲਾਂ ਵੀ ਜਨਤਾ ਦੇ ਸੇਵਕ ਸੀ ਅਤੇ ਹੁਣ ਵੀ ਸੇਵਕ ਹੀ ਹਨ। ਉਨ੍ਹਾਂ ਵਰਗੇ ਆਮ ਲੋਕ ਜਿਨ੍ਹਾਂ ਨੇ ਮੰਤਰੀ ਬਣਨ ਬਾਰੇ ਸੋਚਿਆ ਵੀ ਨਹੀਂ ਹੋਵੇਗਾ, ਮੰਤਰੀ ਬਣ ਗਏ ਹਨ। ਉਨ੍ਹਾਂ ਵੱਲੋਂ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।
ਉੱਥੇ ਹੀ ਦੂਜੇ ਪਾਸੇ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਪਾਰਟੀ ਆਗੂਆਂ ਦੇ ਧੰਨਵਾਦੀ ਹਨ। ਇਹ ਬਹੁਤ ਹੀ ਵੱਡੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਨੂੰ ਇਮਾਨਦਾਰੀ ਨਾਲ ਨਿਭਾਉਣਗੇ। ਲੋਕ ਪਾਰਟੀ ਨੂੰ ਇਸ ਲਈ ਲੈ ਕੇ ਆਈ ਹੈ ਕਿਉਂਕਿ ਪੰਜਾਬ ਦੇ ਭ੍ਰਿਸ਼ਟ ਸਿਸਟਮ ਤੋਂ ਤੰਗ ਸਨ। ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣਾ ਪਵੇਗਾ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਾ ਹਾਂ। ਇਹ 'ਆਪ' ਦੀ ਚੰਗੀ ਸੋਚ ਹੈ ਕਿ ਉਨ੍ਹਾਂ ਨੇ ਇਕ ਔਰਤ ਨੂੰ ਮੰਤਰੀ ਮੰਡਲ 'ਚ ਸ਼ਾਮਲ ਕੀਤਾ ਹੈ। ਮੈਂ ਆਪਣੀ ਸਾਰੀ ਡਿਊਟੀ ਇਮਾਨਦਾਰੀ ਨਾਲ ਨਿਭਾਵਾਂਗੀ। ਇੱਕ ਔਰਤ ਅਤੇ ਡਾਕਟਰ ਹੋਣ ਦੇ ਨਾਤੇ ਮੈਂ ਔਰਤਾਂ ਅਤੇ ਸਿਹਤ ਖੇਤਰ ਦੇ ਵਿਕਾਸ ਲਈ ਕੰਮ ਕਰਾਂਗੀ।
ਸੀਐੱਮ ਭਗਵੰਤ ਮਾਨ ਨੇ ਮੰਤਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਉੱਥੇ ਹੀ ਦੂਜੇ ਪਾਸੇ ਸੀਐੱਮ ਭਗਵੰਤ ਮਾਨ ਨੇ ਟਵੀਟ ਕਰਦਿਆ ਕਿਹਾ ਕਿ ਅੱਜ ਪੰਜਾਬ ਦੇ ਨਵੇਂ ਮੰਤਰੀ ਮੰਡਲ ਨੇ ਸਹੁੰ ਚੁੱਕੀ ਅਤੇ ਨਾਲ਼ ਹੀ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦਾ ਵੀ ਪ੍ਰਣ ਲਿਆ। ਸਾਰੇ ਨਵੇਂ ਮੰਤਰੀਆਂ ਨੂੰ ਸ਼ੁਭਕਾਮਨਾਵਾਂ। ਸਾਨੂੰ ਮਿਲ਼ ਕੇ ਪੰਜਾਬ ਦੇ 3 ਕਰੋੜ ਲੋਕਾਂ ਲਈ ਪੂਰੀ ਇਮਾਨਦਾਰੀ ਨਾਲ਼ ਕੰਮ ਕਰਨਾ ਹੈ, ਪੰਜਾਬ ਨੂੰ ਫ਼ਿਰ ਤੋਂ ਸੁਨਿਹਰਾ ਬਣਾਉਣਾ ਹੈ।
2 ਵਜੇ ਹੋਵੇਗੀ ਪੰਜਾਬ ਕੈਬਨਿਟ ਦੀ ਪਹਿਲੀ ਬੈਠਕ