ਚੰਡੀਗੜ੍ਹ: ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ’ਚ 100 ਵਿਦਿਆਰਥੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਂਮਰਜੈਂਸੀ ਮੀਟਿੰਗ ਸੱਦੀ ਗਈ ਹੈ। ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਨੇ ਦੱਸਿਆ ਕਿ ਜਾਣਕਾਰੀ ਮਿਲਦੇ ਹੀ ਸਰਕਾਰ ਤੁਰੰਤ ਹੀ ਐਕਸ਼ਨ ਚ ਆ ਗਈ ਹੈ ਅਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਹੱਲ ਕੀਤਾ ਜਾ ਰਿਹਾ ਹੈ। ਬੱਚਿਆਂ ਨੂੰ ਹਾਸਟਲ ਤੋਂ ਮੈਡੀਕਲ ਹੈੱਲਪ ਦੇ ਲਈ ਸ਼ਿਫਟ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਉਨ੍ਹਾਂ ਨੇ ਅੱਗੇ ਦੱਸਿਆ ਕਿ ਪਟਿਆਲਾ ਦੇ ਡੀਸੀ ਅਤੇ ਪੁਲਿਸ ਅਧਿਕਾਰੀਆਂ ਨੂੰ ਸਖਤ ਹਿਦਾਇਤਾਂ ਦਿੱਤੀਆਂ ਹਨ ਕਿ ਇਸ ਮਾਮਲੇ ਚ ਪੂਰੀ ਤਰ੍ਹਾਂ ਨਾਲ ਮਦਦ ਕਰਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਤੋਂ ਕੋਵਿਡ-19 ਤੋਂ ਪੀੜਤ ਵਿਦਿਆਰਥੀਆਂ ਦੀ ਸੂਚਨਾ ਵੀ ਪ੍ਰਾਪਤ ਕੀਤੀ ਜਾ ਰਹੀ ਹੈ, ਉਥੇ ਵੀ ਸਰਕਾਰ ਅਤੇ ਪ੍ਰਸ਼ਾਸਨ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ।
ਮੁੱਖ ਮੰਤਰੀ ਨੇ ਸੱਦੀ ਐਮਰਜੈਂਸੀ ਮੀਟਿੰਗ ਦੱਸ ਦਈਏ ਕਿ ਕੋਵਿਡ-19 ਦੇ ਚੱਲਦੇ ਪ੍ਰਸ਼ਾਸਨ ਵੱਲੋਂ ਪਾਬੰਦੀਆਂ ਲਗਾਈਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਇਸ ਲਈ ਆਰਟੀ ਪੀਸੀਆਰ ਟੈਸਟ ਅਤੇ ਟੀਕਾਕਰਨ ਕੈਂਪ ਲਗਾਇਆ ਜਾਵੇਗਾ। ਸਕੱਤਰੇਤ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨ, ਗੈਲਰੀ ਵਿੱਚ ਬੇਲੋੜਾ ਨਾ ਘੁੰਮਣ, ਮਾਸਕ ਪਹਿਨਣ, ਸਮੇਂ-ਸਮੇਂ 'ਤੇ ਹੈਂਡ ਸੈਨੀਟਾਈਜ਼ਰ ਦੀ ਵਰਤੋਂ ਕਰਨ, ਇਕੱਠੇ ਨਾ ਹੋਣ ਅਤੇ ਸਾਵਧਾਨੀਆਂ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ।
ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਜਿਸ ਵਿਭਾਗ ਵਿੱਚ ਪਬਲਿਕ ਡੀਲਿੰਗ ਹੁੰਦੀ ਹੈ, ਉਹ ਆਪਣੀ ਪਬਲਿਕ ਡੀਲਿੰਗ ਨੂੰ ਸੀਮਤ ਕਰਨ। ਇਸਦੇ ਇਲਾਵਾ ਜੇਕਰ ਕਿਸੇ ਵੀ ਵਿਭਾਗ ਚ ਕੋਈ ਬੈਠਕ ਕੀਤੀ ਜਾਂਦੀ ਹੈ ਅਤੇ ਉਸ ’ਚ ਕਿਸੇ ਬਾਹਰ ਦੇ ਵਿਅਕਤੀ ਨੂੰ ਸ਼ਾਮਲ ਕੀਤਾ ਜਾਂਦਾ ਹੈ ਤਾਂ ਇਹ ਯਕੀਨੀ ਬਣਾਇਆ ਜਾਵੇ ਕਿ ਉਸਨੇ ਦੋਵੇ ਡੋਜ਼ਾ ਲਗਾ ਰੱਖੀਆਂ ਹਨ ਜਾਂ ਨਹੀਂ।
ਇਹ ਵੀ ਪੜੋ:ਕੇਜਰੀਵਾਲ ਕੋਰੋਨਾ ਪਾਜ਼ੀਟਿਵ, ਆਪ ਦੀ ਪੰਜਾਬ ਲੀਡਰਸ਼ਿੱਪ ’ਤੇ ਮੰਡਰਾਇਆ ਖਤਰਾ !