ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1514 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 106 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 57 ਹਜ਼ਾਰ ਦੇ ਕਰੀਬ ਹੋ ਗਈ ਹੈ।
ਕੋਰੋਨਾ ਨੇ ਪੰਜਾਬ 'ਚ ਤੋੜੇ ਸਾਰੇ ਰਿਕਾਰਡ, 24 ਘੰਟਿਆਂ 'ਚ 106 ਮੌਤਾਂ - punjab corona update
ਸੂਬੇ ਵਿੱਚ 1514 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 106 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 57 ਹਜ਼ਾਰ ਦੇ ਕਰੀਬ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 1618 ਤੱਕ ਪਹੁੰਚ ਗਿਆ ਹੈ।
ਕੋਵਿਡ ਬੁਲੇਟਿਨ ਪੰਜਾਬ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 56989 ਹੋ ਗਈ ਹੈ ਅਤੇ ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 1618 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 71 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 56989 ਮਰੀਜ਼ਾਂ ਵਿੱਚੋਂ 39742 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 15629 ਐਕਟਿਵ ਮਾਮਲੇ ਹਨ।