ਪੰਜਾਬ

punjab

ETV Bharat / city

ਬੇਅਦਬੀ ਮਾਮਲਾ: SIT ਨੂੰ ਜਾਂਚ ਲਈ ਪੂਰਾ ਸਹਿਯੋਗ ਦੇਵਾਂਗਾ-ਬਾਦਲ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਸਆਈਟੀ (SIT) ਅੱਗੇ ਪੇਸ਼ ਹੋਣ ਸਬੰਧੀ ਬਿਆਨ ਜਾਰੀ ਕਰਦੇ ਕਿਹਾ ਕਿ ਹੈ ਕਿ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣਦੇ ਪਰ ਅਜੇ ਉਹਨਾਂ ਦੀ ਸਿਹਤ ਠੀਕ ਨਹੀਂ ਹੈ ਤੇ ਡਾਕਟਰ ਨੇ ਉਹਨਾਂ ਨੂੰ ਆਰਾਮ ਕਰਨ ਲਈ ਕਿਹਾ ਹੈ।

ਬੇਅਦਬੀ ਮਾਮਲਾ: ‘ਜਾਂਚ ਨੂੰ ਪੂਰਾ ਸਹਿਯੋਗ ਦੇਵਾਂਗਾ’
ਬੇਅਦਬੀ ਮਾਮਲਾ: ‘ਜਾਂਚ ਨੂੰ ਪੂਰਾ ਸਹਿਯੋਗ ਦੇਵਾਂਗਾ’

By

Published : Jun 14, 2021, 9:03 PM IST

ਚੰਡੀਗੜ੍ਹ: 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੇ ਬੇਅਦਬੀ ਮਾਮਲੇ ’ਚ ਸਪੱਸ਼ਟ ਤੌਰ ’ਤੇ ਕਾਨੂੰਨ ਦਾ ਸਹਿਯੋਗ ਦੇਣ ਲਈ ਆਪਣੀ ਵਚਨਬੱਧਤਾ ਦੁਹਰਾਈ ਹੈ ਤੇ ਕਿਹਾ ਹੈ ਕਿ ਉਹਨਾਂ ਨੂੰ ਨਿਆਂਪਾਲਿਕਾ ਵਿੱਚ ਪੂਰਾ ਵਿਸ਼ਵਾਸ ਹੈ। ਸਿਹਤ ਠੀਕ ਨਾ ਹੋਣ ਕਾਰਨ ਉਹਨਾਂ ਨੇ ਐਸਆਈਟੀ (SIT) ਨੂੰ ਪੇਸ਼ੀ ਲਈ ਨਵੀਂ ਤਾਰੀਕ ਤੈਅ ਕਰਨ ਲਈ ਆਖਿਆ ਕਿਉਂਕਿ ਉਹਨਾਂ ਨੂੰ ਡਾਕਟਰਾਂ ਨੇ 10 ਦਿਨਾਂ ਲਈ ਪੂਰਾ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

ਇਹ ਵੀ ਪੜੋ: ਬੇਅਦਬੀ ਮਾਮਲਿਆ ਦੇ ਇਨਸਾਫ਼ ਲਈ ਹਸਤਾਖ਼ਰ ਮੁਹਿੰਮ ਦਾ ਕੀਤਾ ਆਗਾਜ਼
ਉਹਨਾਂ ਕਿਹਾ ਕਿ ਜਿਵੇਂ ਹੀ ਮੇਰੀ ਸਿਹਤ ਠੀਕ ਹੁੰਦੀ ਹੈ ਤਾਂ ਉਹ ਕਾਨੂੰਨ ਮੁਤਾਬਕ ਆਪਣੀ ਰਿਹਾਇਸ਼ ਫਲੈਟ ਨੰਬਰ 37, ਸੈਕਟਰ 4 ਚੰਡੀਗੜ੍ਹ ਵਿਖੇ ਜਾਂਚ ਵਿੱਚ ਸ਼ਾਮਲ ਹੋਣ ਲਈ ਹਾਜ਼ਰ ਰਹਿਣਗੇ। ਬਾਦਲ ਨੇ ਆਸ ਪ੍ਰਗਟ ਕੀਤੀ ਕਿ ਇਹ ਐਸਆਈਟੀ (SIT) ਪਹਿਲੀ ਐਸਆਈਟੀ (SIT) ਦੇ ਉਲਟ ਕਾਨੂੰਨ ਦਾ ਸਨਮਾਨ ਕਰੇਗੀ ਅਤੇ ਇੱਕ ਨਿਰਪੱਖ ਜਾਂਚ ਕਰੇਗੀ ਤੇ ਸੱਤਾਧਾਰੀ ਪਾਰਟੀ ਦੇ ਸਿਆਸੀ ਦਖਲ ਅੱਗੇ ਗੋਡੇ ਨਹੀਂ ਟੇਕੇਗੀ, ਕਿਉਂਕਿ ਸਰਕਾਰ ਆਪਣੇ ਸਿਆਸੀ ਹਿੱਤਾਂ ਵਾਸਤੇ ਕਾਨੂੰਨ ਨੂੰ ਛਿੱਕੇ ਟੰਗ ਰਹੀ ਹੈ।
ਪਿਛਲੀ ਸਰਕਾਰ ਵੇਲੇ ਕੋਟਕਪੁਰਾ ਹੋਈਆਂ ਘਟਨਾਵਾਂ ਦੀ ਜਾਂਚ ਕਰ ਰਹੀ ਐਸਆਈਟੀ (SIT) ਵੱਲੋਂ ਪ੍ਰਾਪਤ ਹੋਏ ਸੰਮਨਾਂ ਦਾ 2 ਸਫਿਆਂ ਦਾ ਜਵਾਬ ਦਿੰਦਿਆਂ ਬਾਦਲ ਨੇ ਕਿਹਾ ਕਿ ਅੱਜ ਤੱਕ ਸਿਆਸੀ ਦਖਲ ਕਾਰਨ ਜਾਂਚ ਦੀ ਸਾਰੀ ਪ੍ਰਕਿਰਿਆ ਨਾਲ ਮਜ਼ਾਕ ਕੀਤਾ ਗਿਆ ਹੈ ਤੇ ਇਸਦਾ ਮਕਸਦ ਸਿਆਸੀ ਬਦਲਾਖੋਰੀ ਸੀ ਜਿਸ ਕਾਰਨ ਜਾਂਚ ਦੀ ਨਿਰਪੱਖਤਾ ’ਤੇ ਕਿਸੇ ਨੁੰ ਭਰੋਸਾ ਨਹੀਂ ਰਿਹਾ। ਉਹਨਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਉਹ ਜਾਂਚ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਕਰਨਗੇ।
ਉਹਨਾਂ ਨੇ ਕਿਹਾ ਕਿ ਪਿਛਲੀ ਐਸਆਈਟੀ (SIT) ਵਿੱਚ ਸਾਰੇ ਸਥਾਪਿਤ ਨਿਯਮਾਂ ਦੇ ਤੌਰ ਤਰੀਕਿਆਂ ਨੂੰ ਛਿੱਕੇ ਟੰਗ ਕੇ ਇੱਕ ਅਫਸਰ ਨੇ ਆਪਣੇ ਆਪ ਹੀ ਸਾਰੀਆਂ ਤਾਕਤਾਂ ਹਥਿਆ ਲਈਆਂ ਤੇ ਐਸਆਈਟੀ (SIT) ਦੇ ਚੇਅਰਮੈਨ ਸਮੇਤ ਹੋਰ ਮੈਂਬਰਾਂ ਦੀ ਭੂਮਿਕਾ ਵੀ ਆਪ ਹੀ ਅਪਣਾ ਲਈ ਤੇ ਬਾਕੀਆ ਨੂੰ ਬੇਕਾਰਕਰ ਦਿੱਤਾ, ਇਹ ਜਾਂਚ ਪ੍ਰਕਿਰਿਆ ਦਾ ਹਿੱਸਾ ਵੀ ਨਹੀਂ ਰਹੇ।
ਸਾਬਕਾ ਮੁੱਖ ਮੰਤਰੀ ਨੇ ਉਹਨਾਂ ਰਿਪੋਰਟਾਂ ਦਾ ਹਵਾਲਾ ਦਿੱਤਾ ਜਿਸ ਵਿੱਚ ਕਿਹਾ ਗਿਆ ਸੀ ਕਿ ਪਿਛਲੀ ਐਸਆਈਟੀ (SIT) ਦੀ ਰਿਪੋਰਟ ਸੱਤਾਧਾਰੀ ਪਾਰਟੀ ਦੇ ਅੱਧਾ ਦਰਜਨ ਮੈਂਬਰਾਂ ਨੇ ਤਿਆਰ ਕੀਤੀ ਸੀ ਤੇ ਇਸ ਰਿਪੋਰਟ ਦਾ ਅੱਜ ਤੱਕ ਕਿਸੇ ਨੇ ਖੰਡਨ ਨਹੀਂ ਕੀਤਾ।

ਇਹ ਵੀ ਪੜੋ: ਬਾਦਲ ਵੱਲ਼ੋਂ 'ਸਿੱਟ' ਅੱਗੇ ਪੇਸ਼ ਨਾ ਹੋਣ ਤੋਂ ਭੜਕੇ ਦਾਦੂਵਾਲ, 25 ਜੂਨ ਨੂੰ ਬਾਦਲ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਦਾ ਐਲਾਨ

ABOUT THE AUTHOR

...view details