ਪੰਜਾਬ

punjab

ETV Bharat / city

ਪਿਛਲੇ 24 ਘੰਟਿਆਂ 'ਚ 1,271 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 46 ਮੌਤਾਂ - ਸਿਹਤ ਵਿਭਾਗ

ਸੂਬੇ ਵਿੱਚ 1,271 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 46 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 11 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 3,284 ਤੱਕ ਪਹੁੰਚ ਗਿਆ ਹੈ

1271 NEW COVID CASES REPORTED IN PUNJAB IN LAST 24 HOURS
ਪਿਛਲੇ 24 ਘੰਟਿਆਂ 'ਚ 1,271 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 46 ਮੌਤਾਂ

By

Published : Sep 28, 2020, 9:41 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1,271 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 46 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 11 ਹਜ਼ਾਰ ਤੋਂ ਪਾਰ ਹੋ ਗਈ ਹੈ।

ਪਿਛਲੇ 24 ਘੰਟਿਆਂ 'ਚ 1,271 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 46 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,11,375 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3,284 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 68 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪਿਛਲੇ 24 ਘੰਟਿਆਂ 'ਚ 1,271 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 46 ਮੌਤਾਂ

ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,11,375 ਮਰੀਜ਼ਾਂ ਵਿੱਚੋਂ 90,345 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 17,746 ਐਕਟਿਵ ਮਾਮਲੇ ਹਨ।

ਪਿਛਲੇ 24 ਘੰਟਿਆਂ 'ਚ 1,271 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 46 ਮੌਤਾਂ

ABOUT THE AUTHOR

...view details