ਚੰਡੀਗੜ੍ਹ: ਦੇਸ਼ ਵਿਚ ਕਿਸਾਨ ਅੰਦੋਲਨ ਪਿਛਲੇ ਸਾਲ ਤੋਂ ਚੱਲ ਰਿਹਾ ਹੈ ਅਤੇ ਇਸ ਕਿਸਾਨ ਅੰਦੋਲਨ ਦੌਰਾਨ ਕਿਸਾਨ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਕਰਜ਼ ਮੁਆਫੀ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਜੋ ਅਜੇ ਤੱਕ ਪੂਰੇ ਨਹੀਂ ਹੋ ਸਕੇ ਹਨ। ਵਾਅਦੇ ਪੂਰੇ ਨਾ ਹੋਣ ਕਾਰਣ ਕਿਸਾਨਾਂ ਵਿਚ ਖਾਸੀ ਨਿਰਾਸ਼ਾ ਸੀ।
ਸਰਕਾਰ ਦੇ ਇਨ੍ਹਾਂ ਵਾਅਦਿਆਂ ਨੂੰ ਯਾਦ ਕਰਵਾਉਂਦਿਆਂ ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਪੰਜਾਬ ਵਿਚ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ 'ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਟਵੀਟ ਵਿਚ ਕਿਹਾ ਕਿ ਹੁਣ ਪੰਜਾਬ ਦੀ ਨਵੀਂ ਸਰਕਾਰ ਤੋਂ ਉਮੀਦਾਂ ਹਨ ਕਿ ਹੁਣ ਸਾਰੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਹੋਵੇਗਾ।
ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ (Captain Amrinder Singh) ਦਾ ਵਾਅਦਾ ਤਾਂ ਨਵੇਂ ਸੀ.ਐੱਮ. ਨੂੰ ਵੀ ਯਾਦ ਹੀ ਹੋਵੇਗਾ? ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਉਨ੍ਹਾਂ ਵਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਯਾਦ ਹੀ ਹੋਣਗੇ। ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਦੇ ਅਹੁਦੇ 'ਤੇ ਰਹਿੰਦਿਆਂ ਕੈਪਟਨ ਅਮਰਿੰਦਰ ਸਿੰਘ (Captain Amrinder Singh) ਵਲੋਂ ਕਿਸਾਨਾ ਦੀ ਹਮਾਇਤ ਵਿਚ 'ਨੋ ਫਾਰਮਰ-ਨੋ ਫੂਡਸ' ਦਾ ਬੈਜ ਲਗਾ ਕੇ ਸਰਕਾਰ ਖਿਲਾਫ ਰੋਸ ਜਤਾਇਆ ਗਿਆ ਸੀ।
ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦਿੱਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਵਲੋਂ ਜਦੋਂ ਕਿਸਾਨਾਂ ਨੂੰ ਪੰਜਾਬ ਵਿਚੋਂ ਧਰਨੇ ਖਤਮ ਕਰਕੇ ਦਿੱਲੀ-ਹਰਿਆਣਾ ਵਿਚ ਡੇਰੇ ਲਾਉਣ ਦੇ ਬਿਆਨ ਤੋਂ ਬਾਅਦ ਵਿਰੋਧ ਹੋਣਾ ਸ਼ੁਰੂ ਹੋ ਗਿਆ ਸੀ।
ਇਹ ਵੀ ਪੜ੍ਹੋ-ਸ਼ਹੀਦੇ ਆਜਮ ਭਗਤ ਸਿੰਘ ਦਾ ਜਨਮਦਿਨ, ਪੀਐਮ ਮੋਦੀ ਸਣੇ ਸਿਆਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ