ਪੰਜਾਬ

punjab

ETV Bharat / city

ਚੰਡੀਗੜ੍ਹ ਤੋਂ ਵਿਸ਼ੇਸ਼ ਉਡਾਣ ਰਾਹੀਂ 140 ਮੁਸਾਫ਼ਰਾਂ ਨੂੰ ਭੇਜਿਆ ਭੂਟਾਨ - ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਉਡਾਣ ਰਾਹੀਂ 140 ਯਾਤਰੀਆਂ ਨੂੰ ਭੂਟਾਨ ਲਈ ਰਵਾਨਾ ਕੀਤਾ ਗਿਆ।

ਚੰਡੀਗੜ੍ਹ ਤੋਂ ਵਿਸ਼ੇਸ਼ ਉਡਾਣ ਰਾਹੀਂ 140 ਯਾਤਰੀਆਂ ਨੂੰ ਕੀਤਾ ਗਿਆ ਭੂਟਾਨ ਲਈ ਰਵਾਨਾ
ਫ਼ੋਟੋ

By

Published : Mar 28, 2020, 5:57 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਭਾਰਤ ਪੂਰੀ ਤਰ੍ਹਾਂ ਲੌਕਡਾਊਨ ਹੈ। ਇਸ ਮਹਾਂਮਾਰੀ ਨੇ ਹਜ਼ਾਰਾਂ ਲੋਕਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ। ਇਸ ਨੂੰ ਲੈ ਕੇ ਭਾਰਤ ਸਰਕਾਰ ਵੱਲੋਂ ਘਰੇਲੂ ਤੇ ਕੌਮਾਂਤਰੀ ਉਡਾਣਾ 'ਤੇ ਰੋਕ ਲਗਾ ਦਿੱਤੀ ਗਈ ਹੈ। ਉੱਥੇ ਹੀ ਸ਼ਨੀਵਾਰ ਨੂੰ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ 140 ਮੁਸਾਫ਼ਰਾਂ ਨੂੰ ਵਿਸ਼ੇਸ਼ ਉਡਾਣ ਰਾਹੀਂ ਭੂਟਾਨ ਭੇਜਿਆ ਗਿਆ ਹੈ।

ਫ਼ੋਟੋ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਨੇ ਇਨ੍ਹਾਂ ਲੋਕਾਂ ਦੀ ਮਦਦ ਦੇ ਲਈ 'Drukair ਵਿਸ਼ੇਸ਼ ਉਡਾਣ' ਮੁਹੱਈਆ ਕਰਵਾਈ। ਇਸ ਵਿੱਚ 140 ਯਾਤਰੀਆਂ ਨੂੰ ਭੂਟਾਨ ਦੇ ਲਈ ਰਵਾਨਾ ਕੀਤਾ ਗਿਆ। ਇਨ੍ਹਾਂ ਵਿਚੋਂ ਜਿਆਦਾਤਰ ਵਿਦਿਆਰਥੀ ਸਨ। ਇਹ ਉਡਾਣ 2 ਵਜ ਕੇ 30 ਮਿੰਟ 'ਤੇ ਚੰਡੀਗੜ੍ਹ ਏਅਰਪੋਰਟ ਤੋਂ ਰਵਾਨਾ ਹੋਈ। ਇਸ ਦੌਰਾਨ ਇਮੀਗ੍ਰੇਸ਼ਨ ਅਥਾਰਟੀ ਅਤੇ ਪੰਜਾਬ ਪੁਲਿਸ ਨੇ ਉਡਾਣ ਦੇ ਨਿਰਵਿਘਨ ਸੰਚਾਲਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ।

ਦੱਸ ਦਈਏ ਕਿ ਕੋਰੋਨਾ ਵਾਇਰਸ ਕਾਰਨ ਦੁਨੀਆ ਭਰ ਵਿੱਚ ਲਖਾਂ ਦੀ ਤਦਾਦ 'ਚ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਨੂੰ ਲੈ ਕੇ ਵਿਸ਼ਵ ਭਰ ਦੇ ਕਈ ਦੇਸ਼ਾਂ ਨੇ ਲੌਕਡਾਊਨ ਦਾ ਐਲਾਨ ਕਰ ਦਿੱਤਾ ਹੈ।

ABOUT THE AUTHOR

...view details