ਪੰਜਾਬ

punjab

ETV Bharat / city

1500 ਤੋਂ ਵੱਧ ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, 50 ਦੀ ਮੌਤ - ਪੰਜਾਬ ਕੋਰੋਨਾ ਅਪਡੇਟ

ਸੋਮਵਾਰ ਨੂੰ ਸੂਬੇ ਵਿੱਚ 1541 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 50 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 54 ਹਜ਼ਾਰ ਦੇ ਕਰੀਬ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 1453 ਤੱਕ ਪਹੁੰਚ ਗਿਆ ਹੈ।

ਕੋਵਿਡ ਬੁਲੇਟਿਨ
ਕੋਵਿਡ ਬੁਲੇਟਿਨ

By

Published : Aug 31, 2020, 7:47 PM IST

ਚੰਡੀਗੜ੍ਹ: ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 1541 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 50 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 54 ਹਜ਼ਾਰ ਦੇ ਕਰੀਬ ਹੋ ਗਈ ਹੈ।

ਕੋਵਿਡ ਬੁਲੇਟਿਨ

ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 53992 ਹੋ ਗਈ ਹੈ ਅਤੇ ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 1453 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਸੋਮਵਾਰ ਨੂੰ ਦਰਜ ਕੀਤੀਆਂ ਗਈਆਂ 50 ਮੌਤਾਂ ਵਿੱਚ ਕਿਹੜੇ-ਕਿਹੜੇ ਜ਼ਿਲ੍ਹੇ ਵਿੱਚ ਕਿੰਨੀਆਂ ਮੌਤਾਂ ਹੋਈਆਂ ਹਨ, ਉਨ੍ਹਾਂ ਦੀ ਗਿਣਤੀ ਇਸ ਤਰ੍ਹਾਂ ਹੈ: 5 ਅੰਮ੍ਰਿਤਸਰ, 1 ਫ਼ਤਿਹਗੜ੍ਹ ਸਾਹਿਬ, 1 ਫਾਜ਼ਿਲਕਾ, 1 ਗੁਰਦਾਸਪੁਰ, 5 ਹੁਸ਼ਿਆਰਪੁਰ, 3 ਜਲੰਧਰ, 4 ਕਪੂਰਥਲਾ, 18 ਲੁਧਿਆਣਾ, 1 ਮੋਗਾ, 1 ਪਟਿਆਲਾ ਅਤੇ 10 ਮੌਤਾਂ ਮੋਹਾਲੀ ਜ਼ਿਲ੍ਹੇ ਵਿੱਚ ਹੋਈਆਂ ਹਨ।

ਕੋਵਿਡ ਬੁਲੇਟਿਨ

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 53992 ਮਰੀਜ਼ਾਂ ਵਿੱਚੋਂ 37027 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 15512 ਐਕਟਿਵ ਮਾਮਲੇ ਹਨ।

ABOUT THE AUTHOR

...view details