ਪੰਜਾਬ

punjab

ETV Bharat / city

31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਹੱਲ ਲਈ ਕਮੇਟੀ ਦਾ ਗਠਨ - ਵਿੱਤ ਕਮਿਸ਼ਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31000 ਕਰੋੜ ਰੁਪਏ ਦੇ ਲੰਬਿਤ ਪਏ ਅਨਾਜ ਖਾਤੇ ਦੇ ਮੁੱਦੇ ਦੇ ਹੱਲ ਲਈ 15ਵੇਂ ਵਿੱਤ ਕਮਿਸ਼ਨ ਨੇ ਇਸ ਦਾ ਜਾਇਜ਼ਾ ਲੈਣ ਲਈ ਕਮੇਟੀ ਦਾ ਗਠਨ ਕੀਤਾ ਹੈ।

15ਵਾਂ ਵਿੱਤ ਕਮਿਸ਼ਨ

By

Published : Feb 12, 2019, 10:29 AM IST

ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿੱਤ ਕਮਿਸ਼ਨ ਦੇ ਚੇਅਰਮੈਨ ਐਨ.ਕੇ.ਸਿੰਘ ਨੇ ਪੰਜਾਬ ਸਰਕਾਰ ਦੇ ਨਾਲ ਕੀਤੀ ਇੱਕ ਮੀਟਿੰਗ ਦੌਰਾਨ ਇਸ ਮੁੱਦੇ ਦੀ ਗੰਭੀਰਤਾ ਨੂੰ ਪ੍ਰਵਾਨ ਕੀਤਾ ਸੀ। ਇਸ ਤੋਂ ਬਾਅਦ ਕਮਿਸ਼ਨ ਨੇ ਇਸ ਸਬੰਧੀ ਕਮੇਟੀ ਦਾ ਗਠਨ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕਰਨ ਲਈ ਪ੍ਰਵਾਨਗੀ ਦੇ ਦਿੱਤੀ।
ਮੁੱਖ ਮੰਤਰੀ ਨੇ ਇਸ ਦਾ ਸਵਾਗਤ ਕਰਦਿਆਂ ਉੱਮੀਦ ਪ੍ਰਗਟ ਕੀਤੀ ਹੈ ਕਿ 30584 ਕਰੋੜ ਰੁਪਏ ਦੇ ਕਰਜ਼ੇ ਨਾਲ ਸਬੰਧਤ ਮੁੱਦੇ ਦਾ ਛੇਤੀ ਹੀ ਹੱਲ ਹੋ ਜਾਵੇਗਾ ਜੋ ਕਿ ਸੂਬੇ ਦੇ ਲਈ ਵੱਡਾ ਵਿੱਤੀ ਸੰਕਟ ਬਣਿਆ ਹੋਇਆ ਹੈ।15ਵੇਂ ਵਿੱਤ ਕਮਿਸ਼ਨ ਦੇ ਮੈਂਬਰ ਅਤੇ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਦੀ ਅਗਵਾਈ ਵਾਲੀ ਇਸ ਕਮੇਟੀ ਨੂੰ ਆਪਣੀ ਰਿਪੋਰਟ 6 ਹਫਤਿਆਂ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ।

ABOUT THE AUTHOR

...view details