ਪੰਜਾਬ

punjab

ETV Bharat / city

Punjab Weather Report: ਮੀਂਹ ਕਾਰਨ ਮਿਲੀ ਲੋਕਾਂ ਨੂੰ ਗਰਮੀ ਤੋਂ ਰਾਹਤ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

Weather Report: ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। 20 ਜੂਨ ਤੱਕ ਤੇਜ਼ ਹਵਾਵਾਂ ਅਤੇ ਵਿਚਕਾਰ ਗਰਜ-ਚਮਕ ਨਾਲ ਮੀਂਹ ਪਵੇਗਾ।

18th june Punjab Weather Report
ਮੀਂਹ ਕਾਰਨ ਮਿਲੀ ਲੋਕਾਂ ਨੂੰ ਗਰਮੀ ਤੋਂ ਰਾਹਤ

By

Published : Jun 18, 2022, 9:57 AM IST

ਚੰਡੀਗੜ੍ਹ:ਪੂਰੇ ਉੱਤਰ ਭਾਰਤ ਵਿੱਚ ਮੌਸਮ ਬਦਲ ਗਿਆ ਹੈ ਤੇ ਦੇਰ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਇਸ ਹਫ਼ਤੇ ਇਹ ਇਸੇ ਤਰ੍ਹਾਂ ਜਾਰੀ ਰਹੇਗਾ ਤੇ ਪੱਛਮ ਤੋਂ ਪੂਰਬ ਵੱਲ ਨਮੀ ਵਾਲੀਆਂ ਹਵਾਵਾਂ ਕਾਰਨ 20 ਜੂਨ ਤੱਕ ਤੇਜ਼ ਹਵਾਵਾਂ ਅਤੇ ਵਿਚਕਾਰ ਗਰਜ-ਚਮਕ ਨਾਲ ਮੀਂਹ ਪਵੇਗਾ। ਪੰਜਾਬ 'ਚ ਹੋਈ ਬਾਰਿਸ਼ ਤੋਂ ਬਾਅਦ ਜਿੱਥੇ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ, ਉਥੇ ਹੀ ਝੋਨਾ ਲਗਾਉਣ ਵਾਲੇ ਕਿਸਾਨਾਂ ਦੇ ਚਿਹਰੇ ਵੀ ਖੁਸ਼ੀ ਨਾਲ ਖਿੜ ਗਏ ਹਨ। ਮੌਸਮ ਦੀ ਭਵਿੱਖਬਾਣੀ ਦੇ ਆਧਾਰ 'ਤੇ ਆਉਣ ਵਾਲੇ ਦਿਨਾਂ 'ਚ ਬਾਰਿਸ਼ ਦੇ ਮੱਦੇਨਜ਼ਰ ਲੋਕਾਂ ਨੂੰ ਕਈ ਹਦਾਇਤਾਂ ਦਿੱਤੀਆਂ ਗਈਆਂ ਹਨ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 31 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਮੀਂਹ ਪੈਣ ਦੀ ਸੰਭਵਨਾ ਹੈ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ ਤੇ ਮੀਂਹ ਪਵੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ:ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ABOUT THE AUTHOR

...view details