ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1946 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 54 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 63 ਹਜ਼ਾਰ ਤੋਂ ਪਾਰ ਹੋ ਗਈ ਹੈ।
24 ਘੰਟਿਆਂ 'ਚ 2 ਹਜ਼ਾਰ ਦੇ ਕਰੀਬ ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ - punjab covid update
ਬੀਤੇ 24 ਘੰਟਿਆਂ ਵਿੱਚ 1946 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 54 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 63 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 1862 ਤੱਕ ਪਹੁੰਚ ਗਿਆ ਹੈ।
ਕੋਵਿਡ ਬੁਲੇਟਿਨ ਪੰਜਾਬ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 63473 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 1862 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 71 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 63473 ਮਰੀਜ਼ਾਂ ਵਿੱਚੋਂ 45455 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 16156 ਐਕਟਿਵ ਮਾਮਲੇ ਹਨ।