ਪੰਜਾਬ

punjab

ETV Bharat / city

ਸੂਬੇ 'ਚ ਕੋਰੋਨਾ ਦੀ ਰਫ਼ਤਾਰ ਬਰਕਰਾਰ, 1964 ਨਵੇਂ ਮਾਮਲਿਆਂ ਦੀ ਪੁਸ਼ਟੀ - punjab covid update

ਬੀਤੇ 24 ਘੰਟਿਆਂ ਵਿੱਚ 1964 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 67 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 67 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 1990 ਤੱਕ ਪਹੁੰਚ ਗਿਆ ਹੈ।

ਕੋਵਿਡ ਬੁਲੇਟਿਨ
ਕੋਵਿਡ ਬੁਲੇਟਿਨ

By

Published : Sep 8, 2020, 8:00 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1964 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 67 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 67 ਹਜ਼ਾਰ ਤੋਂ ਪਾਰ ਹੋ ਗਈ ਹੈ।

ਕੋਵਿਡ ਬੁਲੇਟਿਨ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 67547 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 1990 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 87 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੋਵਿਡ ਬੁਲੇਟਿਨ

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 67547 ਮਰੀਜ਼ਾਂ ਵਿੱਚੋਂ 49327 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 16230 ਐਕਟਿਵ ਮਾਮਲੇ ਹਨ।

ਕੋਵਿਡ ਬੁਲੇਟਿਨ

ABOUT THE AUTHOR

...view details