ਚੰਡੀਗੜ੍ਹ:1988 ਦੇ ਰੋਡ ਰੇਜ ਕੇਸ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁੜ ਤੋਂ ਮੁਸੀਬਤਾਂ ਵਧ ਸਕਦੀਆਂ ਹਨ। ਦੱਸ ਦਈਏ ਕਿ ਇਸ ਮਾਮਲੇ ’ਚ ਅੱਜ ਸੁਪਰੀਮ ਕੋਰਟ ਚ ਸੁਣਵਾਈ ਹੋਵੇਗੀ।
ਸਿੱਧੂ ਵੱਲੋਂ ਸੁਪਰੀਮ ਕੋਰਟ ਨੂੰ ਕੀਤੀ ਗਈ ਸੀ ਅਪੀਲ
ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵੱਲੋਂ ਸੁਪਰੀਮ ਕੋਰਟ ਤੋਂ ਆਪਣੇ ਖਿਲਾਫ ਰੋਡ ਰੇਜ ਮਾਮਲੇ ’ਚ ਰੀਵਿਊ ਪਟੀਸ਼ਨ ਖਾਰਿਜ ਕਰਨ ਦੀ ਮੰਗ ਕੀਤੀ ਗਈ ਸੀ। ਨਾਲ ਹੀ ਉਨ੍ਹਾਂ ਨੇ ਰੀਵਿਊ ਪਟੀਸ਼ਨ ਦੇ ਜਵਾਬ ’ਚ ਕਿਹਾ ਸੀ ਕਿ ਸਮੀਖਿਆ ਪਟੀਸ਼ਨ ’ਤੇ ਵਿਚਾਰਕਰਨ ਯੋਗ ਨਹੀਂ ਹੈ ਅਤੇ ਇਹ ਘਟਨਾ 33 ਸਾਲ ਪਹਿਲਾ ਦੀ ਹੈ।
ਰੋਡ ਰੇਜ ਮਾਮਲੇ ਵਿੱਚ ਇੱਕ ਵਿਅਕਤੀ ਦੀ ਹੋਈ ਸੀ ਮੌਤ
ਜਿਕਰਯੋਗ ਹੈ ਕਿ ਰੋਡ ਰੇਜ ਮਾਮਲੇ ਵਿੱਚ ਇੱਕ ਸ਼ਖ਼ਸ ਦੀ ਮੌਤ ਹੋਈ ਸੀ। ਨਵਜੋਤ ਸਿੱਧੂ ਦੀ ਪਟਿਆਲਾ ਚ ਪਾਰਕਿੰਗ ਵਾਲੀ ਥਾਂ ਨੂ ਲੈਕੇ ਸ਼ਖ਼ਸ ਨਾਲ ਬਹਿਸ ਹੋਈ ਸੀ ਇਸ ਦੌਰਾਨ ਸਿੱਧੂ ਦੇ ਨਾਲ ਇੱਕ ਹੋਰ ਦੋਸਤ ਮੌਜੂਦ ਸੀ। ਇਸ ਮੌਕੇ ਦੋਵਾਂ ਤੇ ਸ਼ਖ਼ਸ ਨੂੰ ਕੁੱਟਣ ਦੇ ਇਲਜ਼ਾਮ ਲੱਗੇ ਸਨ ਅਤੇ ਇਸ ਦੌਰਾਨ ਬਾਅਦ ਵਿੱਚ ਸ਼ਖ਼ਸ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ 2006 ਵਿੱਚ ਸਿੱਧੂ ਨੂੰ ਦੋਸ਼ੀ ਠਹਿਰਾਇਆ ਸੀ।
ਮਾਮਲੇ ’ਤੇ ਸਿੱਧੂ ਨੂੰ ਜੁਰਮਾਨਾ ਲਗਾ ਕੇ ਛੱਡ ਦਿੱਤਾ
ਸਾਲ 2018 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿੱਧੂ ਨੂੰ ਦੋਸ਼ੀ ਠਹਿਰਾਉਂਦੇ ਹੋਏ ਉਨ੍ਹਾਂ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ ਸੀ। ਸੁਪਰੀਮ ਕੋਰਟ ਨੇ ਕੇਸ ਪੁਰਾਣਾ ਹੋਣ ਅਤੇ ਹੋਰ ਕਈ ਕਾਰਨ ਦੇ ਚੱਲਦੇ ਸਿੱਧੂ ਨੂੰ ਜੁਰਮਾਨਾ ਲਗਾ ਕੇ ਛੱਡ ਦਿੱਤਾ ਸੀ। ਇਸਦੇ ਨਾਲ ਹੀ ਇੱਕ ਸਾਲ ਬਾਅਦ ਸੁਪਰੀਮ ਕੋਰਟ ਨੇ ਸਜ਼ਾ ’ਤੇ ਰੋਕ ਲਗਾ ਕੇ ਜ਼ਮਾਨਤ ਦੇ ਦਿੱਤੀ ਸੀ।
ਇਹ ਵੀ ਪੜੋ:ਕੈਬਨਿਟ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ 'ਤੇ ਜਾਖੜ ਦਾ ਟਵੀਟ, ਕਿਹਾ...