ਚੰਡੀਗੜ੍ਹ: ਕੋਵਿਡ-19 ਦੇ ਫੈਲਾਅ ਦੇ ਖਤਰਿਆਂ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ 30 ਅਪ੍ਰੈਲ ਤੱਕ ਕਰਫਿਊ ਵਧਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਿਨੇਟ ਮੀਟਿੰਗ 'ਚ ਲਿਆ ਗਿਆ ਹੈ। ਅੱਜ ਡੇਰਾ ਬੱਸੀ ਤੋਂ 2 ਅਤੇ ਪਟਿਆਲਾ ਤੋਂ ਕੋਰੋਨਾ ਪੌਜ਼ੀਟਿਵ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ।
ਪਟਿਆਲਾ 'ਚ 1 ਤੇ ਡੇਰਬੱਸੀ 'ਚ 2 ਹੋਰ ਕੋਰੋਨਾ ਪੌਜ਼ੀਟਿਵ ਕੇਸ ਆਏ ਸਾਹਮਣੇ - 2 corona cases in dera bassi
ਪੰਜਾਬ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦਾ ਅੰਕੜਾ ਵੱਧਦਾ ਜਾ ਰਿਹਾ ਹੈ। ਡੇਰਾਬੱਸੀ 'ਚ ਕੋਰੋਨਾ ਪੌਜ਼ੀਟਿਵ ਦੇ 2 ਹੋਰ ਨਵੇਂ ਮਾਮਲੇ ਸਾਹਮਣੇ ਆਏ ਅਤੇ ਪਟਿਆਲਾ ਵਿੱਚ ਵੀ ਕੋਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ।

ਮੋਹਾਲੀ ਦੀ ਤਹਿਸੀਲੀ ਡੇਰਾਬੱਸੀ ਦੇ ਜਵਾਹਰਪੁਰ ਪਿੰਡ 'ਚ 2 ਹੋਰ ਪੌਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਪਟਿਆਲਾ 'ਚ 1 ਹੋਰ ਕੋਰੋਨਾ ਪੋਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ।
ਮੁੱਖ ਮੰਤਰੀ ਵੱਲੋਂ ਮੌਜੂਦਾ ਸੰਕਟ ਨਾਲ ਨਜਿੱਠਣ ਲਈ ਸੂਬੇ ਵਿੱਚ ਸਿਹਤ ਢਾਂਚੇ ਦੇ ਫੌਰੀ ਨਵੀਨੀਕਰਨ ਲਈ ਮੰਤਰੀ ਮੰਡਲ ਨੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਦੀ ਅਗਵਾਈ ਵਿੱਚ ਇੱਕ ਹੋਰ ਟਾਸਕ ਫੋਰਸ ਸਥਾਪਤ ਕਰਨ ਦਾ ਫੈਸਲਾ ਲਿਆ। ਇਹ ਫੋਰਸ ਸਿਹਤ ਢਾਂਚੇ ਦੇ ਜਲਦੀ ਨਵੀਨੀਕਰਨ ਦਾ ਕੰਮ ਸਮਾਂਬੱਧ ਤਰੀਕੇ ਨਾਲ ਕਰੇਗੀ। ਦੱਸਦਈਏ ਕਿ ਪੰਜਾਬ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 153 ਪਹੁੰਚ ਗਿਆ ਹੈ ਉੱਥੇ ਹੀ ਸੂਬੇ 'ਚ 11 ਮੋਤਾਂ ਹੋ ਚੁੱਕਿਆਂ ਹਨ।