ਪੰਜਾਬ

punjab

ETV Bharat / city

2000 ਸਰੀਰਕ ਸਿੱਖਿਆ ਅਧਿਆਪਕਾਂ ਦੀ ਕੀਤੀ ਜਾ ਚੁੱਕੀ ਹੈ ਭਰਤੀ: ਪਰਗਟ ਸਿੰਘ

ਕੈਬਨਿਟ ਮੰਤਰੀ ਪਰਗਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ 12080 ਅਸਾਮੀਆਂ ਭਰਵਾਈਆਂ ਹਨ, ਜਿਨ੍ਹਾਂ 'ਚੋਂ 10000 ਅਸਾਮੀਆਂ ਪਹਿਲਾਂ ਹੀ ਸਨ ਅਤੇ 2000 ਸਰੀਰਕ ਸਿੱਖਿਆ ਅਧਿਆਪਕਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ, ਉਨ੍ਹਾਂ ਦੀ ਭਰਤੀ ਤੋਂ ਬਾਅਦ ਦੱਖਣੀ ਅਫਰੀਕਾ ਤੋਂ ਟ੍ਰੇਨਰਾਂ ਰਾਹੀਂ ਸਿਖਲਾਈ ਦਿੱਤੀ ਜਾਵੇਗੀ।

2000 ਸਰੀਰਕ ਸਿੱਖਿਆ ਅਧਿਆਪਕਾਂ ਦੀ ਕੀਤੀ ਜਾ ਚੁੱਕੀ ਹੈ ਭਰਤੀ
2000 ਸਰੀਰਕ ਸਿੱਖਿਆ ਅਧਿਆਪਕਾਂ ਦੀ ਕੀਤੀ ਜਾ ਚੁੱਕੀ ਹੈ ਭਰਤੀ

By

Published : Jan 5, 2022, 11:00 PM IST

Updated : Jan 6, 2022, 10:06 AM IST

ਚੰਡੀਗੜ੍ਹ:ਕੈਬਨਿਟ ਮੰਤਰੀ ਪਰਗਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ 12080 ਅਸਾਮੀਆਂ ਭਰਵਾਈਆਂ ਹਨ, ਜਿਨ੍ਹਾਂ 'ਚੋਂ 10000 ਅਸਾਮੀਆਂ ਪਹਿਲਾਂ ਹੀ ਸਨ ਅਤੇ 2000 ਸਰੀਰਕ ਸਿੱਖਿਆ ਅਧਿਆਪਕਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ, ਉਨ੍ਹਾਂ ਦੀ ਭਰਤੀ ਤੋਂ ਬਾਅਦ ਦੱਖਣੀ ਅਫਰੀਕਾ ਤੋਂ ਟ੍ਰੇਨਰਾਂ ਰਾਹੀਂ ਸਿਖਲਾਈ ਦਿੱਤੀ ਜਾਵੇਗੀ ਕਿਉਂਕਿ ਪ੍ਰਾਇਮਰੀ ਸਕੂਲਾਂ 'ਚ ਬੱਚਿਆਂ ਨੂੰ ਸਰੀਰਕ ਪੈਰਾਮੀਟਰ ਵਧਾਉਣ ਦੀ ਲੋੜ ਹੈ।

19 ਹਜ਼ਾਰ ਤੋਂ ਵੱਧ ਭਰਤੀਆਂ ਦੇ ਕੇਸ ਅਦਾਲਤ ਵਿੱਚ ਚੱਲ ਰਹੇ ਹਨ

ਅਧਿਆਪਕਾਂ ਦੀ ਹੜਤਾਲ ਬਾਰੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਸਰਕਾਰ ਨੇ ਕੋਲ ਸੀਮਤ ਭਰਤੀਆਂ ਹਨ। 19 ਹਜ਼ਾਰ ਤੋਂ ਵੱਧ ਭਰਤੀਆਂ ਦੇ ਕੇਸ ਅਦਾਲਤ ਵਿੱਚ ਚੱਲ ਰਹੇ ਹਨ ਅਤੇ ਕਈ ਅਧਿਆਪਕ ਅਜਿਹੇ ਹਨ ਜਿਨ੍ਹਾਂ ਦੀ ਆਪਣੀ ਯੋਗਤਾ ਨਹੀਂ ਹੈ। ਪਿਛਲੇ ਢਾਈ 3 ਮਹੀਨੇ ਹੋ ਗਏ ਹਨ, ਮੈਂ ਕਈ ਅਧਿਆਪਕ ਯੂਨੀਅਨਾਂ ਨਾਲ ਵੱਖਰੇ ਤੌਰ 'ਤੇ ਬੈਠ ਚੁੱਕਾ ਹਾਂ ਅਤੇ ਇਸ ਦਾ ਹੱਲ ਕੱਢਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ।

ਦੇਸ਼ ਦੀ ਤਰੱਕੀ ਲਈ ਅਧਿਆਪਕ ਦਾ ਸਤਿਕਾਰ ਕਰਨਾ ਬਹੁਤ ਜ਼ਰੂਰੀ

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਸ ਵਿਭਾਗ ਵਿੱਚ ਕਾਫੀ ਦੇਰੀ ਹੋਈ ਹੈ, ਚੀਜ਼ਾਂ ਵਿਖਰੀਆਂ ਹੋਈਆਂ ਹਨ। ਇਨ੍ਹਾਂ ਸਾਰਿਆਂ ਨੂੰ ਹੱਲ ਕਰਨ ਲਈ ਸਮਾਂ ਲੱਗਦਾ ਹੈ ਅਤੇ ਉਹ ਲਗਾਤਾਰ ਕੋਸ਼ਿਸ਼ ਕਰ ਰਹੇ ਹਨ ਕਿ ਅਧਿਆਪਕਾਂ ਦੀਆਂ ਮੰਗਾਂ ਮੰਨ ਲਈਆਂ ਜਾਣ ਅਤੇ ਉਹ ਤੁਰੰਤ ਪ੍ਰਭਾਵ ਨਾਲ ਆਪਣੀ ਡਿਊਟੀ 'ਤੇ ਜੁਆਇਨ ਕਰਨ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਕਿਸੇ ਵੀ ਦੇਸ਼ ਦੀ ਤਰੱਕੀ ਲਈ ਅਧਿਆਪਕ ਦਾ ਸਤਿਕਾਰ ਕਰਨਾ ਬਹੁਤ ਜ਼ਰੂਰੀ ਹੈ।

2000 ਸਰੀਰਕ ਸਿੱਖਿਆ ਅਧਿਆਪਕਾਂ ਦੀ ਕੀਤੀ ਜਾ ਚੁੱਕੀ ਹੈ ਭਰਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਨਹੀਂ

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਸਵਾਲ 'ਤੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਸੁਰੱਖਿਆ 'ਚ ਕੁਤਾਹੀ ਨਹੀਂ ਹੈ, ਹਾਂ ਕੁਝ ਕਮੀਆਂ ਜ਼ਰੂਰ ਹਨ ਪਰ ਇਸ 'ਚ ਕੋਈ ਰਾਜਨੀਤੀ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸ਼ਾਂਤੀ ਪਸੰਦ ਸੂਬਾ ਹੈ ਅਤੇ ਇਸ ਦੇ ਕਈ ਕਾਰਨ ਹੋ ਸਕਦੇ ਹਨ ਕਿ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਘੱਟ ਲੋਕ ਮੌਜੂਦ ਸਨ, ਉੱਪਰੋਂ ਮੌਸਮ ਠੀਕ ਨਹੀਂ ਸੀ, ਉਹੀ ਪ੍ਰਦਰਸ਼ਨਕਾਰੀ ਵੀ ਲਗਾਤਾਰ ਪ੍ਰਦਰਸ਼ਨ ਕਰ ਰਹੇ ਸਨ, ਇਸ ਲਈ ਇਸ ਨੂੰ ਸਿਆਸੀ ਨਜ਼ਰੀਏ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ।

ਜੇਕਰ ਇਸ ਵਿੱਚ ਕੋਈ ਸਿਆਸਤ ਨਹੀਂ ਹੈ ਤਾਂ ਰਾਜਪਾਲ ਫਾਈਲ ਨੂੰ ਤੁਰੰਤ ਕਲੀਅਰ ਕਰਨ

ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ 2000 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ, ਸ਼ਡਿਊਲ ਕਾਸਟ ਸਬ ਪਲਾਨ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉੱਥੇ ਹੀ ਜਿਹੜੇ ਵਿਦਿਆਰਥੀ ਕਾਲਜ ਅਤੇ ਯੂਨੀਵਰਸਿਟੀ ਵਿਚ ਪੜ੍ਹਦੇ ਹਨ, ਉਨਾਂ ਦੇ ਖਾਤੇ ਵਿਚ ਇੰਟਰਨੈੱਟ ਦੀ ਸਹੂਲਤ ਲਈ 2000 ਰੁਪਏ ਉਨ੍ਹਾਂ ਦੇ ਖਾਤਿਆਂ ਦੇ ਵਿੱਚ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਫੈਸਲਿਆਂ ਕਾਰਨ ਇਸ ਸਰਕਾਰ ਦੀ ਸ਼ਲਾਘਾ ਕਰਨੀ ਬਣਦੀ ਹੈ। ਦੂਜੇ ਪਾਸੇ ਛੱਤੀਸਗੜ੍ਹ ਦੇ ਮੁਲਾਜ਼ਮਾਂ ਦੀ ਫਾਈਲ ਸਬੰਧੀ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਨੇ ਕਿਹਾ ਕਿ ਫਾਇਲ ਰਾਜਪਾਲ ਨੂੰ ਭੇਜੀ ਗਈ ਹੈ, ਜੋ ਵੀ ਇਤਰਾਜ਼ ਸਨ, ਉਨ੍ਹਾਂ ਨੂੰ ਸਾਫ਼ ਕਰ ਦਿੱਤਾ ਗਿਆ ਹੈ, ਜੇਕਰ ਇਸ ਵਿੱਚ ਕੋਈ ਸਿਆਸਤ ਨਹੀਂ ਹੈ ਤਾਂ ਰਾਜਪਾਲ ਉਸ ਫਾਈਲ ਨੂੰ ਤੁਰੰਤ ਕਲੀਅਰ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ:pm modi security breach: ਅਮਰਿੰਦਰ ਨੇ CM ਚਰਨਜੀਤ ਸਿੰਘ ਚੰਨੀ ਦਾ ਮੰਗਿਆ ਅਸਤੀਫਾ

Last Updated : Jan 6, 2022, 10:06 AM IST

ABOUT THE AUTHOR

...view details