ਪੰਜਾਬ

punjab

ETV Bharat / city

ਦੁਬਈ 'ਚ ਫ਼ਸੇ 20,000 ਪੰਜਾਬੀ ਵਰਕਰ, ਸੁਖਬੀਰ ਬਾਦਲ ਨੇ ਵਿਦੇਸ਼ ਮੰਤਰੀ ਨੂੰ ਮਦਦ ਦੀ ਕੀਤੀ ਅਪੀਲ

ਸੁਖਬੀਰ ਸਿੰਘ ਬਾਦਲ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਦੁਬਈ ਵਿੱਚ ਬਿਨਾਂ ਪਾਸਪੋਰਟ ਦੇ ਫਸੇ 20,000 ਪੰਜਾਬੀ ਵਰਕਰਾਂ ਦੀ ਮਦਦ ਕਰਨ ਤੇ ਭਾਰਤ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ।

20,000 Punjabi workers stranded in Dubai
ਦੁਬਈ 'ਚ ਫ਼ਸੇ 20,000 ਪੰਜਾਬੀ ਵਰਕਰ

By

Published : Jun 11, 2020, 6:35 PM IST

Updated : Jun 11, 2020, 7:07 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਵਿਦੇਸ਼ ਮੰਤਰੀ ਡਾ.ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਦੁਬਈ ਵਿਚਲੇ ਭਾਰਤੀ ਦੂਤਾਵਾਸ ਨੂੰ ਹਦਾਇਤ ਕਰਨ ਕਿ ਸੰਯੁਕਤ ਅਰਬ ਅਮੀਰਾਤ ਵਿੱਚ ਬਿਨਾਂ ਪਾਸਪੋਰਟ ਤੋਂ ਫਸੇ ਕਰੀਬ 20,000 ਪੰਜਾਬੀ ਵਰਕਰਾਂ ਦੀ ਮਦਦ ਕੀਤੀ ਜਾਵੇ ਤੇ ਉਨ੍ਹਾਂ ਨੂੰ ਵਾਪਸ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ।

ਸੁਖਬੀਰ ਬਾਦਲ ਨੇ ਕਿਹਾ ਕਿ ਤਕਰੀਬਨ 20,000 ਪੰਜਾਬੀ ਦੁਬਈ ਵਿੱਚ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਵੱਲੋਂ ਕੱਢ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਲੋਕ ਭਾਰਤ ਪਰਤਣਾ ਚਾਹੁੰਦੇ ਹਨ ਪਰ ਅਜਿਹਾ ਨਹੀਂ ਕਰ ਸਕਦੇ ਕਿਉਂਕਿ ਉਨ੍ਹਾਂ ਦੇ ਪਾਸਪੋਰਟ ਉਨ੍ਹਾਂ ਦੇ ਮਾਲਕਾਂ ਨੇ ਜ਼ਬਤ ਕੀਤੇ ਹੋਏ ਹਨ। ਸੁਖਬੀਰ ਬਾਦਲ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਦੁਬਈ ਵਿਚਲੇ ਭਾਰਤੀ ਦੂਤਾਵਾਸ ਨੂੰ ਹਦਾਇਤ ਕਰਨ ਕਿ ਉਹ ਅਮੀਰਾਤ ਦੇ ਅਧਿਕਾਰੀਆਂ ਨਾਲ ਇਹ ਮਾਮਲਾ ਉਠਾਉਣ ਤਾਂ ਕਿ ਵਰਕਰਾਂ ਦੇ ਪਾਸਪੋਰਟ ਉਨ੍ਹਾਂ ਨੂੰ ਵਾਪਸ ਮਿਲ ਸਕਣ। ਉਨ੍ਹਾਂ ਨੇ ਕਿਹਾ ਕਿ ਬਹੁਤੇ ਵਰਕਰਾਂ ਨੇ ਭਾਰਤ ਵਾਪਸੀ ਲਈ ਆਨਲਾਈਨ ਅਪਲਾਈ ਵੀ ਕੀਤਾ ਸੀ ਪਰ ਪਾਸਪੋਰਟ ਨਾ ਹੋਣ ਕਾਰਨ ਉਹ ਵਾਪਸ ਨਹੀਂ ਪਰਤ ਸਕੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਨੌਜਵਾਨਾਂ ਤੋਂ ਇਹ ਸੁਨੇਹੇ ਮਿਲੇ ਹਨ ਕਿ ਉਹ ਆਪਣੀਆਂ ਹਵਾਈ ਟਿਕਟਾਂ ਦਾ ਖਰਚ ਦੇਣ ਲਈ ਤਿਆਰ ਹਨ ਤੇ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਜ਼ਰੂਰੀ ਆਧਾਰ 'ਤੇ ਦਖਲਅੰਦਾਜ਼ੀ ਕੀਤੀ।

ਬਾਦਲ ਨੇ ਡਾ. ਜੈਸ਼ੰਕਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਭਾਰਤੀ ਦੂਤਾਵਾਸ ਨੂੰ ਹਦਾਇਤ ਕਰਨ ਕਿ ਉਨ੍ਹਾਂ ਵਰਕਰਾਂ ਦੀ ਵਿੱਤੀ ਮਦਦ ਕੀਤੀ ਜਾਵੇ, ਜਿਨ੍ਹਾਂ ਕੋਲ ਗੁਜ਼ਾਰਾ ਕਰਨ ਲਈ ਕੁਝ ਨਹੀਂ ਹੈ ਤੇ ਉਨ੍ਹਾਂ ਕੋਲ ਰੋਟੀ ਖਾਣ ਜੋਗੇ ਵੀ ਪੈਸੇ ਨਹੀਂ ਹਨ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਇਸ ਸਬੰਧ ਵਿੱਚ ਹੈਲਪਲਾਈਨ ਸਥਾਪਿਤ ਕੀਤੀ ਜਾਵੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਦੂਤਾਵਾਸ ਵਿੱਚ ਹੈਲਪ ਡੈਸਕ ਖੋਲ੍ਹਿਆ ਜਾਵੇ ਤਾਂ ਜੋ ਵਰਕਰਾਂ ਨੂੰ ਉਨ੍ਹਾਂ ਦੇ ਮਾਲਕਾਂ ਤੋਂ ਉਨ੍ਹਾਂ ਦੇ ਪਾਸਪੋਰਟ ਵਾਪਸ ਲੈਣ ਵਿੱਚ ਮਦਦ ਮਿਲ ਸਕੇ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਕਈ ਕੰਪੀਆਂ ਨੇ ਕਈ ਮਹੀਨਿਆਂ ਤੋਂ ਵਰਕਰਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਤੇ ਕਿਹਾ ਕਿ ਇਹ ਮਾਮਲਾ ਦੂਤਾਵਾਸ ਵੱਲੋਂ ਸੰਯੁਕਤ ਅਰਬ ਅਮੀਰਾਤ ਦੇ ਅਧਿਕਾਰੀਆਂ ਕੋਲ ਚੁੱਕਿਆ ਜਾਵੇ।

Last Updated : Jun 11, 2020, 7:07 PM IST

ABOUT THE AUTHOR

...view details