ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2464 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 88 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 72 ਹਜ਼ਾਰ ਤੋਂ ਪਾਰ ਹੋ ਗਈ ਹੈ।
24 ਘੰਟਿਆਂ 'ਚ ਆਏ ਰਿਕਾਰਡ 2464 ਮਾਮਲੇ, 88 ਮੌਤਾਂ - punjab corona update
ਬੀਤੇ 24 ਘੰਟਿਆਂ ਵਿੱਚ 2464 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 88 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 72 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਅੰਕੜਾ 2100 ਨੂੰ ਪਾਰ ਕਰ ਗਿਆ ਹੈ।
ਕੋਵਿਡ ਬੁਲੇਟਿਨ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 72143 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2149 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 79 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 72143 ਮਰੀਜ਼ਾਂ ਵਿੱਚੋਂ 51906 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 18088 ਐਕਟਿਵ ਮਾਮਲੇ ਹਨ।