ਚੰਡੀਗੜ੍ਹ: ਪੰਜਾਬ ਸੂਬੇ ਵਿੱਚ ਅੱਜ ਕਣਕ ਦੀ ਖ਼ਰੀਦ ਦੇ 4 ਦਿਨ 249686 ਮੀਟ੍ਰਿਕ ਟਨ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 252904 ਅਤੇ ਆੜ੍ਹਤੀਆਂ ਵੱਲੋਂ 3218 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ, ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 252904 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਸਰਕਾਰੀ ਏਜੰਸੀਆਂ ਨੇ ਕੀਤੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 60849 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 68570 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 50878 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 35214 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।