ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 488 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 14 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,64,145 ਤੋਂ ਪਾਰ ਹੋ ਗਈ ਹੈ।
ਪੰਜਾਬ 'ਚ ਬੀਤੇ 24 ਘੰਟਿਆਂ 'ਚ ਸਾਹਮਣੇ ਆਏ 488 ਨਵੇਂ ਕੋਰੋਨਾ ਮਾਮਲੇ, 14 ਮੌਤਾਂ - ਪੰਜਾਬ ਵਿੱਚ ਕੋਰੋਨਾ
ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,64,145 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 5243 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ 'ਚ ਬੀਤੇ 24 ਘੰਟਿਆਂ 'ਚ ਸਾਹਮਣੇ ਆਏ 488 ਨਵੇਂ ਕੋਰੋਨਾ ਮਾਮਲੇ, 14 ਮੌਤਾਂ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1, 64,145 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 5243 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੁਝ ਰਾਹਤ ਦੀ ਗੱਲ ਇਹ ਹੈ ਕਿ ਬੀਤੇ 24 ਘੰਟਿਆਂ 'ਚ 582 ਮਰੀਜ਼ ਸਿਹਤਯਾਬ ਹੋਏ ਹਨ। ਹੁਣ ਤੱਕ ਕੁੱਲ 1,53,964 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4938 ਐਕਟਿਵ ਮਾਮਲੇ ਹਨ।