ਚੰਡੀਗੜ੍ਹ: ਪੰਜਾਬ ਵਿੱਚ ਤਾਪਮਾਨ ਲਗਾਤਾਰ ਸਿਖਰ 'ਤੇ ਚੱਲ ਰਿਹਾ ਹੈ। ਲਗਾਤਾਰ ਵੱਧ ਰਹੇ ਤਾਪਮਾਨ ਤੋਂ ਅੱਜ ਕੁਝ ਰਾਹਤ ਦੇਖਣ ਨੂੰ ਮਿਲ ਸਕਦੀ ਹੈ। ਪੰਜਾਬ ਦੇ ਵਿੱਚ ਪ੍ਰੀ-ਮਾਨਸੂਨ ਨੂੰ ਲੈ ਕੇ ਮੌਸਮ ਵਿਭਾਗ ਦਾ ਕਹਿਣਾ ਹੈ ਸੂਬੇ ਵਿੱਚ ਹਲਕਾ ਮੀਂਹ ਪੈ ਸਕਦਾ ਹੈ। ਪੰਜਾਬ ਦੇ ਨਾਲ ਲੱਗਦੇ ਰਾਜਾਂ ਦੇ ਵਿੱਚ ਮੀਂਹ ਪੈਣ ਦੇ ਅਸਾਰ ਹਨ। ਆਓ ਜਾਣਦੇ ਹਾਂ ਕਿ ਪੰਜਾਬ ਦੇ ਸ਼ਹਿਹਾਂ ਵਿੱਚ ਕਿਵੇਂ ਰਹੇਗਾ ਤਾਪਮਾਨ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 41 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੂਸਾਰ ਅੱਜ ਮੌਸਮ ਸਾਫ਼ ਰਹੇਗਾ ਅਤੇ ਤਾਪਮਾਨ ਦੇ ਵਧਣ ਦਾ ਅਨੁਮਾਨ ਹਨ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।