ਚੰਡੀਗੜ੍ਹ: ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ 29ਵੀਂ ਨਾਰਦਰਨ ਜ਼ੋਨਲ ਕੌਂਸਲ ਦੀ ਬੈਠਕ 'ਚ ਕਈ ਵੱਡੇ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਐਨਜ਼ੈਡਸੀ ਦੀ ਬੈਠਕ 'ਚ ਇੱਕ ਸਾਂਝੇ ਵਾਤਾਵਰਣ ਪ੍ਰਣਾਲੀ ਦੇ ਵਿਕਾਸ ਨਾਲ ਉੱਤਰੀ ਰਾਜਾਂ ਵਿਚਾਲੇ ਵਧੇਰੇ ਖੇਤਰੀ ਸਹਿਯੋਗ ਦੀ ਮੰਗ ਕੀਤੀ ਗਈ। ਬੈਠਕ 'ਚ ਇਸ ਤੋਂ ਇਲਾਵਾ ਆਬਕਾਰੀ, ਪੈਟਰੋਲ ਅਤੇ ਡੀਜ਼ਲ 'ਤੇ ਜੀਐਸਟੀ ਅਤੇ ਟੈਕਸ ਦੀਆਂ ਦਰਾਂ ਨੂੰ ਵਧੇਰੇ ਤਰਕਸ਼ੀਲ ਬਣਾਉਣ ਦੀ ਜ਼ਰੂਰਤ ਬਾਰੇ ਚਰਚਾ ਕੀਤੀ ਗਈ ਹੈ।
ਐਨ.ਜ਼ੈਡ.ਸੀ ਦੀ ਮੀਟਿੰਗ ਵਿੱਚ ਉੱਤਰੀ ਰਾਜਾਂ ਵਿੱਚ ਨਸ਼ਿਆਂ ਦੀ ਚਪੇਟ 'ਚ ਆ ਰਹੇ ਨੌਜਵਾਨਾਂ ਦੇ ਸਬੰਧ 'ਚ ਗੰਭੀਰ ਰੂਪ 'ਚ ਚਿੰਤਾ ਜ਼ਾਹਿਰ ਕੀਤੀ ਹੈ। ਬੈਠਕ ਦੌਰਾਨ ਅਮਿਤ ਸ਼ਾਹ ਨੂੰ ਇਸ ਗੰਭੀਰ ਸਮੱਸਿਆ ਦਾ ਇਲਾਜ ਕਰਨ ਦੀ ਮੰਗ ਕੀਤੀ ਗਈ ਹੈ। ਬੈਠਕ 'ਚ ਫੌਰੀ ਰਾਸ਼ਟਰੀ ਡਰੱਗ ਨੀਤੀ ਨੂੰ ਤੁਰੰਤ ਤਿਆਰ ਕਰਨ ਦੀ ਵੀ ਅਪੀਲ ਕੀਤੀ ਗਈ ਹੈ।