ਚੰਡੀਗੜ੍ਹ :ਵਿਸ਼ਵ ਬੈਂਕ ਅਤੇ ਏਸ਼ੀਅਨ ਇਨਰਾਸਟ੍ਰੱਕਚਰ ਇਨਵੈਸਟਮੈਂਟ ਬੈਂਕ (ਏ.ਆਈ.ਆਈ.ਬੀ.) ਨੇ ਪੰਜਾਬ ਮਿਊਂਸਪਲ ਸੇਵਾਵਾਂ ਸੁਧਾਰ ਪ੍ਰਾਜੈਕਟ ਤਹਿਤ ਨਹਿਰੀ ਪਾਣੀ 'ਤੇ ਅਧਾਰਿਤ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਲਈ 300 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਨੂੰ ਮਨਜੂਰੀ ਦੇ ਦਿੱਤੀ ਹੈ। ਇਸ ਪ੍ਰਾਜੈਕਟ ਦਾ ਉਦੇਸ਼ ਪੀਣ ਵਾਲੇ ਗੁਣਵੱਤਾ ਭਰਪੂਰ ਪਾਣੀ ਦੀ 24 ਘੰਟੇ ਸਪਲਾਈ ਨੂੰ ਯਕੀਨੀ ਬਣਾਉਣ ਤੇ ਪਵਿੱਤਰ ਨਗਰੀ ਅੰਮ੍ਰਿਤਸਰ ਅਤੇ ਉਦਯੋਗਿਕ ਹੱਬ ਲੁਧਿਆਣਾ ਲਈ ਪਾਣੀ ਦੇ ਨੁਕਸਾਨ ਨੂੰ ਘਟਾਉਣਾ ਹੈ।
ਪੰਜਾਬ ਜਲ ਸਪਲਾਈ ਸਕੀਮਾਂ ਲਈ 300 ਮਿਲੀਅਨ ਡਾਲਰ ਦੇ ਕਰਜ਼ੇ ਨੂੰ ਮਿਲੀ ਮੰਜੂ਼ੂਰੀ - ਪੰਜਾਬ ਸਰਕਾਰ
ਵਿਸ਼ਵ ਬੈਂਕ ਅਤੇ ਏਸ਼ੀਅਨ ਇਨਰਾਸਟ੍ਰੱਕਚਰ ਇਨਵੈਸਟਮੈਂਟ ਬੈਂਕ (ਏ.ਆਈ.ਆਈ.ਬੀ.) ਨੇ ਪੰਜਾਬ ਮਿਊਂਸਪਲ ਸੇਵਾਵਾਂ ਸੁਧਾਰ ਪ੍ਰਾਜੈਕਟ ਤਹਿਤ ਨਹਿਰੀ ਪਾਣੀ 'ਤੇ ਅਧਾਰਿਤ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਲਈ 300 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਨੂੰ ਮਨਜੂਰੀ ਦੇ ਦਿੱਤੀ ਹੈ। ਇਸ ਪ੍ਰਾਜੈਕਟ ਦਾ ਉਦੇਸ਼ ਪੀਣ ਵਾਲੇ ਗੁਣਵੱਤਾ ਭਰਪੂਰ ਪਾਣੀ ਦੀ 24 ਘੰਟੇ ਸਪਲਾਈ ਨੂੰ ਯਕੀਨੀ ਬਣਾਉਣ ਤੇ ਪਵਿੱਤਰ ਨਗਰੀ ਅੰਮ੍ਰਿਤਸਰ ਅਤੇ ਉਦਯੋਗਿਕ ਹੱਬ ਲੁਧਿਆਣਾ ਲਈ ਪਾਣੀ ਦੇ ਨੁਕਸਾਨ ਨੂੰ ਘਟਾਉਣਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ਵ ਬੈਂਕ ਅਤੇ ਏਆਈਆਈਬੀ ਦਾ ਕਰਜਾ ਹਾਸਲ ਕਰਨ ਲਈ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ ਸੀ ਤਾਂ ਕਿ ਇਨ੍ਹਾਂ ਸ਼ਹਿਰਾਂ ਦੇ ਨਾਗਰਿਕਾਂ ਲਈ ਪੀਣ ਵਾਲਾ ਸਾਫ ਪਾਣੀ ਯਕੀਨੀ ਬਣਾਇਆ ਜਾ ਸਕੇ। ਨਹਿਰੀ ਪਾਣੀ ਦੀ ਸਪਲਾਈ ਵਾਲੇ ਦੋ ਹੋਰ ਪ੍ਰਾਜੈਕਟ ਜਲੰਧਰ ਤੇ ਪਟਿਆਲਾ ਪਹਿਲਾਂ ਤੋਂ ਹੀ ਕਾਰਜ ਅਧੀਨ ਹਨ।
ਜ਼ਿਕਰਯੋਗ ਹੈ ਕਿ ਇਸ ਵੇਲੇ ਅੰਮ੍ਰਿਤਸਰ ਅਤੇ ਲੁਧਿਆਣਾ ਨੂੰ ਟਿਊਬਵੈਲਾਂ ਰਾਹੀਂ ਧਰਤੀ ਹੇਠਲੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ। ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪਰੋਟ ਮੁਤਾਬਕ ਜ਼ਮੀਨ ਹੇਠਲੇ ਪਾਣੀ ਦੀ ਬਹੁਤ ਜਿਆਦਾ ਵਰਤੋਂ ਕੀਤੀ ਜਾ ਚੁੱਕੀ ਹੈ ਅਤੇ ਪੀਣ ਵਾਲੇ ਪਾਣੀ ਦਾ ਮਿਆਰ ਵਿਗੜ ਗਿਆ ਹੈ। ਇਸ ਕਰਕੇ ਲੋਕਾਂ ਦੀ ਸਿਹਤ ਉੱਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਇਸ ਕਰਕੇ ਪਾਣੀ ਦੀ ਸਪਲਾਈ ਜ਼ਮੀਨੀ ਹੇਠਲੇ ਪਾਣੀ ਦੀ ਬਜਾਏ ਨਹਿਰੀ ਪਾਣੀ ਤੋਂ ਕਰਨ ਨੂੰ ਤਜਵੀਜ਼ਤ ਕੀਤਾ ਗਿਆ ਤਾਂ ਕਿ ਸ਼ਹਿਰੀ ਇਲਾਕਿਆਂ ਵਿਚ ਪੀਣ ਵਾਲੇ ਸਾਫ ਪਾਣੀ ਦੀ ਨਿਰਵਿਘਨ ਸਪਲਾਈ ਨਿਸ਼ਚਤ ਕੀਤੀ ਜਾ ਸਕੇ। ਅੰਮ੍ਰਿਤਸਰ ਤੇ ਲੁਧਿਆਣਾ ਵਿਖੇ ਨਹਿਰੀ ਪਾਣੀ ਉੱਤੇ ਅਧਾਰਿਤ ਜਲ ਸਪਲਾਈ ਪ੍ਰੋਜੈਕਟ ਲਈ 300 ਮਿਲੀਅਨ ਅਮਰੀਕੀ ਡਾਲਰ ਦੇ ਕੁੱਲ ਅਨੁਮਾਨਿਤ ਪ੍ਰੋਜੈਕਟ ਬਾਰੇ ਵਿਸਥਾਰ 'ਚ ਜਾਣਕਾਰੀ ਦਿੰਦੀਆਂ ਬੁਲਾਰੇ ਨੇ ਦੱਸਿਆ ਕਿ ਸਮੁੱਚੇ ਪ੍ਰੋਜੈਕਟ ਲਈ ਆਈ.ਬੀ.ਆਰ.ਡੀ (ਵਿਸ਼ਵ ਬੈਂਕ) ਵੱਲੋਂ 105 ਮਿਲੀਅਨ ਅਮਰੀਕੀ ਡਾਲਰ ਦਾ ਕਰਜ਼ਾ, ਜਦੋਂ ਕਿ ਪੰਜਾਬ ਸਰਕਾਰ ਦੇ 90 ਮਿਲੀਅਨ ਅਮਰੀਕੀ ਡਾਲਰ ਦੇ ਫੰਡ ਹਨ।