ਪੰਜਾਬ

punjab

ETV Bharat / city

ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਧਮਾਕਾ, ਸਿਆਸਤਦਾਨਾਂ ਦੀ ਉੱਡੀ ਨੀਂਦ

ਰਾਜੇਵਾਲ ਨੇ ਕਿਹਾ ਕਿ ਅਸੀਂ ਸਿਆਸੀ ਲੀਡਰਾਂ ਨੰ ਅਪੀਲ਼ ਕੀਤੀ ਕਿ ਜੇਕਰ ਸਿਆਸੀ ਲੀਡਰਾਂ ਨੂੰ ਕਿਸਾਨਾਂ ਨਾਲ ਹਮਦਰਦੀ ਹੈ ਤਾਂ ਵਿਧਾਇਕ ਤੇ ਸਾਂਸਦ ਮੈਂਬਰ ਸੰਸਦ ਅੱਗੇ ਧਰਨਾ ਦੇਣ ਨਾਲ ਹੀ ਕਿਹਾ ਕਿ ਕਿਸਾਨਾਂ ਦਾ ਧਿਆਨ ਮੋਰਚੇ 'ਚ ਲੱਗਿਆ ਹੋਇਆ ਜੇ ਸਿਆਸੀ ਲੀਡਰ ਰੈਲੀਆਂ ਕਰਦੇ ਹਨ ਤਾਂ ਕਿਸਾਨਾਂ ਦਾ ਧਿਆਨ ਹਟਾਉਂਣ ਵਾਲੀ ਗੱਲ ਹੋ ਜਾਂਦੀ ਹੈ

ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਧਮਾਕਾ
ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਧਮਾਕਾ

By

Published : Sep 10, 2021, 5:51 PM IST

Updated : Sep 10, 2021, 7:52 PM IST

ਚੰਡੀਗੜ੍ਹ:ਸਿਆਸੀ ਲੀਡਰਾਂ ਨਾਲ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਇਸ ਦੌਰਾਨ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਸਿਆਸੀ ਲੀਡਰਾਂ ਨੂੰ ਮੰਗ ਰੱਖੀ ਕਿ ਕਿਸਾਨਾਂ ਤੇ ਕੇਸ ਬਣੇ ਹੋਏ ਨੇ ਉਹ ਵਾਪਸ ਲਏ ਜਾਣ, ਰਾਜੇਵਾਲ ਨੇ ਕਿਹਾ ਕਿ ਅਸੀਂ ਸਿਆਸੀ ਲੀਡਰਾਂ ਨੰ ਅਪੀਲ਼ ਕੀਤੀ ਕਿ ਜੇਕਰ ਸਿਆਸੀ ਲੀਡਰਾਂ ਨੂੰ ਕਿਸਾਨਾਂ ਨਾਲ ਹਮਦਰਦੀ ਹੈ ਤਾਂ ਵਿਧਾਇਕ ਤੇ ਸਾਂਸਦ ਮੈਂਬਰ ਸੰਸਦ ਅੱਗੇ ਧਰਨਾ ਦੇਣ ਨਾਲ ਹੀ ਕਿਹਾ ਕਿ ਕਿਸਾਨਾਂ ਦਾ ਧਿਆਨ ਮੋਰਚਹੇ ਚ ਲੱਗਿਆ ਹੋਇਆ ਜੇ ਸਿਆਸੀ ਲੀਡਰ ਰੈਲੀਆਂ ਕਰਦੇ ਹਨ ਤਾਂ ਕਿਸਾਨਾਂ ਦਾ ਧਿਆਨ ਹਟਾਉਂਣ ਵਾਲੀ ਗੱਲ ਹੋ ਜਾਂਦੀ ਹੈ ਨਾਲ ਹੀ ਰਾਜੇਵਾਲ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ ਕਿਸਾਨਾਂ ਦੇ ਨਾਲ ਹਨ। ਰਾਜੇਵਾਲ ਨੇ ਕਿਹਾ ਕਿ ਗੁਰਨਾਮ ਚਡੁਨੀ ਬਾਰੇ ਗੱਲ ਨਾ ਕਰੋ, ਕਿਉਂਕਿ ਇਹ ਪੰਜਾਬ ਦੀਆਂ ਜਥਾਬੰਦੀਆਂ ਹਨ। ਪੈੱਸ ਕਾਨਫਰੰਸ ਕਰਦਿਆਂ ਰਾਜੇਵਾਲ ਨੇ ਕਿਹਾ ਕਿ 13 ਸਤੰਬਰ ਨੂੰ ਬਟਾਲਾ ਵਿੱਚ ਮੁੱਖ ਮੰਤਰੀ ਦੇ ਪ੍ਰੋਗਰਾਮ ਦਾ ਵਿਰੋਧ ਵੀ ਕੀਤਾ ਜਾਵੇਗਾ। ਰਾਜੇਵਾਲ ਨੇ ਇਹ ਵੀ ਕਿਹਾ ਕਿ ਜਿਹੜੀ ਪਾਰਟੀ ਕਿਸਾਨਾਂ ਦੀ ਗੱਲ ਨਹੀਂ ਮੰਨਦੀ ਉਹ ਕਿਸਾਨ ਵਿਰੋਧੀ ਹੈ।

ਕਿਸਾਨਾਂ ਦਾ ਕਹਿਣਾ ਹੈ ਚੋਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਬਣਾਇਆ ਜਾਣਾ ਚਾਹੀਦਾ ਹੈ ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਚੋਣਾਂ ਵਿੱਚ ਹਰ ਪਾਰਟੀ ਵਾਅਦੇ ਕਰਦੀ ਹੈ ਪਰ ਉਹ ਚੋਣ ਵਾਅਦੇ ਪੂਰੇ ਨਹੀਂ ਹੁੰਦੇ ਅਜਿਹੀ ਸਥਿਤੀ ਵਿੱਚ ਹਰ ਸਿਆਸੀ ਪਾਰਟੀ ਦੇ ਚੋਣ ਮੈਨੀਫੈਸਟੋ ਦਾ ਇੱਕ ਕਾਨੂੰਨੀ ਦਸਤਾਵੇਜ਼ ਬਣਾਇਆ ਜਾਣਾ ਚਾਹੀਦਾ ਹੈ ਅਤੇ ਸਮਾਂਬੱਧ ਨਾਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਕਿਹੜੇ ਵਾਅਦੇ ਪੂਰੇ ਕੀਤੇ ਜਾਣਗੇ ਅਜਿਹਾ ਨਾ ਹੋਵੇ ਕਿ ਸਮਾਂ ਖਤਮ ਹੋ ਜਾਵੇ ਅਤੇ ਅਗਲੀਆਂ ਚੋਣਾਂ ਆ ਜਾਣ ਪਰ ਸਰਕਾਰ ਨੇ ਕੋਈ ਵਾਅਦਾ ਪੂਰਾ ਨਾ ਕੀਤਾ ਹੋਵੇ।

ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਧਮਾਕਾ

ਜ਼ਿਕਰਯੋਗ ਹੈ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਸਰਹੱਦ ’ਤੇ ਡਟੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਭਾਜਪਾ ਨੂੰ ਛੱਡ ਬਾਕੀ ਸਿਆਸੀ ਪਾਰਟੀਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਕਿਸਾਨਾਂ ਵਲੋਂ ਬੁਲਾਈ ਗਈ ਇਹ ਬੈਠਕ ਚੰਡੀਗੜ੍ਹ ਦੇ ਸੈਕਟਰ 36 ਚ ਹੋਈ ਇਸ ਬੈਠਕ 'ਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਇਲਾਵਾ ਹੋਰ ਪਾਰਟੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ ਸਨ।

ਸਿਆਸੀ ਪਾਰਟੀਆਂ ਨੂੰ ਦਿੱਤਾ ਸਮਾਂ ਸੀ

ਕਿਸਾਨ ਜਥੇਬੰਦੀਆਂ ਵਲੋਂ ਸਿਆਸੀ ਪਾਰਟੀਆਂ ਨੂੰ ਸਮਾਂ ਦਿੱਤਾ ਸੀ ਜਿਸ 'ਚ ਸਭ ਤੋਂ ਪਹਿਲਾਂ 11:15 ਵਜੇ ਤੋਂ ਦੁਪਹਿਰ 12 ਵਜੇ ਤੱਕ ਸ਼੍ਰੋਮਣੀ ਅਕਾਲੀ ਦਲ ਨੂੰ ਸਮਾਂ ਦਿੱਤਾ ਗਿਆ ਸੀ। ਇਸ ਤੋਂ ਬਾਅਦ ਕਾਂਗਰਸ ਨੂੰ ਦੁਪਹਿਰ 12 ਵਜੇ ਤੋਂ 12:30 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਦੁਪਹਿਰ 12:30 ਵਜੇ ਤੋਂ 1ਵਜੇ ਤੱਕ ਆਮ ਆਦਮੀ ਪਾਰਟੀ ਨੂੰ ਸਮਾਂ ਦਿੱਤਾ ਗਿਆ ਸੀ। ਇਸਦੇ ਨਾਲ ਹੀ ਲੋਕ ਇਨਸਾਫ਼ ਪਾਰਟੀ ਨੂੰ 1 ਵਜੇ ਤੋਂ 1:30 ਵਜੇ ਤੱਕ ਦਾ ਸਮਾਂ ਦਿੱਤਾ ਸੀ। ਲੋਕ ਇਨਸਾਫ਼ ਪਾਰਟੀ ਨੂੰ 1:30 ਵਜੇ ਤੋਂ 1:45 ਵਜੇ ਤੱਕ ਦਾ ਸਮਾਂ ਦਿੱਤਾ ਸੀ। ਬਸਪਾ ਨੂੰ ਮਿਲਣ ਲਈ 1:45 ਤੋਂ 2:15 ਵਜੇ ਤੱਕ ਦਾ ਸਮਾਂ ਦਿੱਤਾ ਸੀ। ਇਸ ਦੇ ਨਾਲ ਹੀ 2:15 ਵਜੇਤ ਤੋਂ 2:45 ਵਜੇ ਤੱਕ ਲੈਫਟ ਨੂੰ ਸਮਾਂ ਦਿੱਤਾ ਸੀ , ਜਦਕਿ 2:45 ਤੋਂ 3 ਵਜੇ ਤੱਕ ਹੋਰ ਪਾਰਟੀਆਂ ਨੂੰ ਮਿਲਿਆ ਗਿਆ। ਇਸ ਤਰ੍ਹਾਂ ਹੀ ਸੰਯੁਕਤ ਅਕਾਲੀ ਦਲ ਨੂੰ 2:45 ਵਜੇ ਤੋਂ 3:15 ਵਜੇ ਤੱਕ ਦਾ ਸਮਾਂ ਦਿੱਤਾ ਸੀ ,।

ਮੀਟਿੰਗ 'ਚ ਸ਼ਾਮਲ ਕਿਸਾਨ ਆਗੂ

ਸਿਆਸੀ ਆਗੂਆਂ ਨਾਲ ਮੀਟਿੰਗ ਲਈ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਕੁਲਵੰਤ ਸਿੰਘ, ਹਰਮੀਤ ਸਿੰਘ ਕਾਦੀਆਂ, ਹਰਿੰਦਰ ਸਿੰਘ ਲੱਖੋਵਾਲ, ਰੁਲਦੂ ਸਿੰਘ ਮਾਨਸਾ, ਬਲਵੰਤ ਸਿੰਘ ਬਹਿਰਮਾਕੇ, ਰਜਿੰਦਰ ਸਿੰਘ, ਮਨਜੀਤ ਸਿੰਘ, ਹਰਿੰਦਰ ਸਿੰਘ ਟਾਂਡਾ ਸਮੇਤ ਕਈ ਕਿਸਾਨ ਆਗੂ ਸ਼ਾਮਲ ਸਨ।

ਸਾਰੀ ਪਾਰਟੀਆਂ ਬਰਾਬਰ: ਰੁਲਦੂ ਮਾਨਸਾ

ਇਸ ਮੌਕੇ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਲਈ ਉਨ੍ਹਾਂ ਲਈ ਇੱਕ ਬਰਾਬਰ ਹੈ। ਉਨ੍ਹਾਂ ਕਿਹਾ ਕਿ ਬਲਬੀਰ ਰਾਜੇਵਾਲ ਜੋ ਕਹਿਣਗੇ ਉਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਲੋਕਾਂ ਤੋਂ ਤੰਗ ਆ ਚੁੱਕੇ ਹਨ, ਜਿਸ ਕਾਰਨ ਆਪ ਮੁਹਾਰੇ ਵਿਰੋਧ ਕਰ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਤੋਂ ਪਹੁੰਚੇ ਲੀਡਰ

ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਸੀਨੀਅਰ ਲੀਡਰ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ.ਦਲਜੀਤ ਸਿੰਘ ਚੀਮਾ ਪਹੁੰਚੇ ਸਨ।

ਕਾਂਗਰਸ ਤੋਂ ਪਹੁੰਚੇ ਲੀਡਰ

ਚੰਡੀਗੜ੍ਹ 'ਚ ਕਿਸਾਨਾਂ ਨਾਲ ਮੀਟਿੰਗ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਪਹੁੰਚੇ ਹਨ। ਉਨ੍ਹਾਂ ਦੇ ਨਾਲ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਵੀ ਸ਼ਾਮਲ ਹੋਏ ਸਨ।

'ਆਪ' ਤੋਂ ਆਉਣ ਵਾਲੇ ਲੀਡਰ

ਕਿਸਾਨਾਂ ਨਾਲ ਮੀਟਿੰਗ 'ਚ ਸ਼ਾਮਲ ਹੋਣ ਲਈ ਆਮ ਆਦਮੀ ਪਾਰਟੀ ਤੋਂ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾ, ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਅਤੇ ਉਨ੍ਹਾਂ ਦੇ ਨਾਲ 'ਆਪ' ਦੇ ਸੂਬਾ ਸਕੱਤਰ ਜਗਤਾਰ ਸੰਘੇੜਾ ਵੀ ਸ਼ਾਮਲ ਹੋਏ ਸਨ।

ਬੈਠਕ ’ਚ ਇਹ ਹੋਵੇਗੀ ਚਰਚਾ

ਦੱਸ ਦਈਏ ਕਿ ਜਾਣਕਾਰੀ ਮੁਤਾਬਿਕ ਬੈਠਕ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਚਿਤਾਵਨੀ ਗਈ ਕਿ ਜਦੋਂ ਤਕ ਪੰਜਾਬ ਦੀਆਂ ਚੋਣਾਂ ਦਾ ਐਲਾਨ ਨਹੀਂ ਹੁੰਦਾ ਉਦੋਂ ਤਕ ਕੋਈ ਵੀ ਸਿਆਸੀ ਰੈਲੀ ਨਾ ਕੀਤੀ ਜਾਵੇ। ਕਿਸਾਨਾਂ ਦਾ ਮੰਨਣਾ ਹੈ ਕਿ ਸਿਆਸੀ ਆਗੂਆਂ ਵਲੋਂ ਕੀਤੀਆਂ ਜਾ ਰਹੀਆਂ ਚੋਣ ਰੈਲੀਆਂ ਕਾਰਨ ਦਿੱਲੀ ਮੋਰਚੇ 'ਤੇ ਅਸਰ ਪੈਂਦਾ ਹੈ। ਜਿਸ ਕਾਰਨ ਅਗਲੇ ਹੁਕਮਾਂ ਤੱਕ ਇਨ੍ਹਾਂ ਰੈਲੀਆਂ ਨੂੰ ਰੋਕਣ ਲਈ ਕਿਸਾਨਾਂ ਵਲੋਂ ਕਿਹਾ ਗਿਆ ਸੀ।

ਸੁਖਬੀਰ ਬਾਦਲ ਦਾ ਕੀਤਾ ਸੀ ਵਿਰੋਧ

ਦੱਸ ਦਈਏ ਕਿ ਕਿਸਾਨਾਂ ਵੱਲੋਂ ਮੋਗਾ ਵਿਖੇ ਸੁਖਬੀਰ ਸਿੰਘ ਬਾਦਲ ਦੀ ਰੈਲੀ ਦਾ ਵਿਰੋਧ ਕੀਤਾ ਗਿਆ ਸੀ। ਇਸ ਮੌਕੇ ਸਥਿਤੀ ਤਣਾਅ ਪੂਰਨ ਬਣ ਗਈ ਸੀ ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਵੀ ਹੋ ਗਈ ਸੀ ਤੇ ਪੁਲਿਸ ਨੂੰ ਲਾਠੀਚਾਰਜ ਵੀ ਕਰਨਾ ਪਿਆ ਸੀ, ਜਿਸ ਤੋਂ ਮਗਰੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਸਨ।

ਭਾਜਪਾ ਦਾ ਮੁਕੰਮਲ ਬਾਈਕਾਟ

ਉਥੇ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਦਾ ਬਾਈਕਾਟ ਕੀਤਾ ਗਿਆ ਹੈ, ਸੰਯੁਕਤ ਕਿਸਾਨ ਮੋਰਚੇ ਨੇ ਪਹਿਲਾਂ ਬਿਆਨ ਦਿੱਤਾ ਸੀ ਕਿ ਭਾਜਪਾ ਨੂੰ ਛੱਡ ਬਾਕੀ ਕਿਸੇ ਵੀ ਪਾਰਟੀ ਦਾ ਵਿਰੋਧ ਨਾ ਕੀਤਾ ਜਾਵੇ, ਪਰ ਇਸ ਦੇ ਬਾਵਜੂਦ ਪੰਜਾਬ ਵਿੱਚ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਹੋਣ ਤਕ ਹਰ ਪਾਰਟੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਈ ਪਿੰਡਾਂ ਵਿੱਚ ਸਿਆਸੀ ਪਾਰਟੀਆਂ ਦੇ ਬਾਈਕਾਟ ਦੇ ਪੋਸਟਰ ਵੀ ਲੱਗ ਗਏ ਹਨ ਤੇ ਪਿੰਡਾਂ ਵਿੱਚ ਸਿਆਸੀ ਆਗੂਆਂ ਨੂੰ ਵੜਨ ਨਹੀਂ ਦਿੱਤਾ ਜਾ ਰਿਹ ਹੈ। ਜਦਕਿ ਭਾਜਪਾ ਆਗੂਆਂ ਨੂੰ ਤਾਂ ਘਰ ਤੋਂ ਹੀ ਬਾਹਰ ਨਹੀਂ ਦਿੱਤਾ ਜਾ ਰਿਹਾ ਹੈ।

ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਜਰਨਲ ਸਕੱਤਰ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨੀ ਸੰਘਰਸ਼ ਨੂੰ ਸਮਰਪਿਤ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹੈ ਕਿ ਕਾਂਗਰਸ ਪਾਰਟੀ ਅਜਿਹਾ ਕੋਈ ਵੀ ਕੰਮ ਨਹੀਂ ਕਰੇਗੀ ਜਿਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋਵੇਗਾ। ਪਰਗਟ ਸਿੰਘ ਨੇ ਕਿਹੈ ਕਿ ਉਨ੍ਹਾਂ ਦੀ ਪਾਰਟੀ ਕਿਸਾਨੀ ਸੰਘਰਸ਼ ਨੂੰ ਸਮਰਪਿਤ ਹੋ ਕੇ ਕਾਂਗਰਸ ਪਾਰਟੀ ਸ਼ਾਂਤ ਮਾਹੌਲ ਦੇ ਵਿੱਚ ਆਉਣ ਵਾਲੇ ਸਮੇਂ ਦੇ ਵਿੱਚ ਕੰਮ ਕਰੇਗੀ ਤਾਂ ਕਿ ਪੰਜਾਬ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਹੋਵੇ।

ਕਿਸਾਨਾਂ ਦੀ ਗੱਲ ਜਾਇਜ਼: ਪਰਗਟ ਸਿੰਘ

ਉਧਰ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਨਜੀਤ ਸਿੰਘ ਬੈਂਸ ਨੇ ਕਿਹਾ ਕਿ ਸਾਡਾ ਨਿਸ਼ਾਨਾ ਸਿੱਧਾ ਹੈ ਕਿ ਤਿੰਨੋ ਖੇਤੀਬਾੜੀ ਕਾਨੂੰਨ ਰੱਦ ਕੀਤੇ ਜਾਣ

ਕਿਸਾਨਾਂ ਦੇ ਹੱਕ 'ਚ ਅਇਆ ਬੈਂਸ

ਉਧਰ ਮੀਟਿੰਗ ਤੋਂ ਬਾਹਰ ਆਏ ਆਪ ਆਗੂ ਕੁਲਤਾਰ ਸੰਧਵਾ ਨੇ ਕਿਹਾ ਕਿ ਅਸੀਂ ਕਿਸਾਨਾਂ ਦੀ ਗੱਲ ਨਾਲ ਸਹਿਮਤ ਹਾਂ

ਕਿਸਾਨਾਂ ਦੀ ਗੱਲ ਨਾਲ ਸਹਿਮਤ ਹਾਂ: ਸੰਧਵਾ

ਮੀਟਿੰਗ ਨੂੰ ਲੈਕੇ ਮਹੇਸ਼ਇੰਦਰ ਗਰੇਵਾਲ ਦਾ ਕਹਿਣਾ ਕਿ ਅਕਾਲੀ ਦਲ ਵਲੋਂ ਚਿੱਠੀ ਲਿਖੀ ਗਈ ਸੀ, ਜਿਸ ਦਾ ਕਿਸਾਨ ਆਗੂਆਂ ਵੀ ਜਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਚਿੱਠੀ ਤੋਂ ਬਾਅਦ ਹੀ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਪੂਰੇ ਦੇਸ਼ ਦਾ ਸੰਘਰਸ਼ ਹੈ। ਉਨ੍ਹਾਂ ਕਿਹਾ ਕਿ ਇਹ ਨੈਸ਼ਨਲ ਮੂਵਮੈਂਟ ਤਾਂ ਹੀ ਬਣੇਗੀ ਜੇਕਰ ਸਾਰੇ ਮਿਲ ਕੇ ਚੱਲਦੇ ਹਨ।

ਇਸ ਨੂੰ ਲੈਕੇ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਉਹ ਆਪਣੀ ਗੱਲ ਅੰਦਰ ਰੱਖ ਕੇ ਆਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਤੌਰ 'ਤੇ ਆਪਣੇ ਸੁਝਾਅ ਰੱਖੇ ਹਨ ਅਤੇ ਜੋ ਵੀ ਅਗਲਾ ਫੈਸਲਾ ਹੋਵੇਗਾ ਉਹ ਸਿਰ ਮੱਥੇ ਹੋਵੇਗਾ।

ਕੁਲਤਾਰ ਸੰਧਵਾ ਦਾ ਕਹਿਣਾ ਸੀ ਕਿ ਗੱਲਬਾਤ ਹੋਣੀ ਜ਼ਰੂਰੀ ਹੈ ਨਾਲ ਹੀ ਕਿਹਾ ਕਿ ਕੁਝ ਕਿਸਾਨ ਕਹਿਣਗੇ ਤੇ ਕੁਝ ਉਹ ਸੁਝਾਅ ਰੱਖਣਗੇ। ਉਨ੍ਹਾਂ ਕਿਹਾ ਕਿ ਉਹ ਵੀ ਕਿਸਾਨ ਹਨ ਅਤੇ ਸਮਾਜ ਦੋ ਫਾੜ ਨਾ ਹੋਵੇ ਅਤੇ ਨਾ ਗਬਰਨਰ ਰਾਜ ਲਾਗੂ ਹੋਵੇ। ਇਸ ਲਈ ਅਸੀਂ ਇਗ ਗੱਲ ਦਾ ਸਮਰਥਨ ਕਰਦੇ ਹਾਂ।

'ਪਿਆਸੇ ਕੋਲ ਪਹੁੰਚਿਆ ਖੂਹ'

ਨਵਜੋਤ ਸਿੰਘ ਸਿੱਧੂ ਵਲੋਂ ਪ੍ਰਧਾਨਗੀ ਮਿਲਣ ਤੋਂ ਬਾਅਦ ਆਪਣੇ ਤਾਜਪੋਸ਼ੀ ਸਮਾਗਮ 'ਚ ਸੰਬੋਧਨ ਕਰਦਿਆ ਆਪਣੀ ਤੁਲਨਾ ਖੂਹ ਨਾਲ ਕਰਦਿਆਂ ਕਿਸਾਨਾਂ ਦੀ ਤੁਲਨਾ ਪਿਆਸੇ ਕਾਂ ਨਾਲ ਕੀਤੀ ਸੀ। ਜਿਸ ਕਾਰਨ ਉਨ੍ਹਾਂ ਕਿਹਾ ਸੀ ਕਿ ਕਿਸਾਨ ਉਨ੍ਹਾਂ ਨਾਲ ਆ ਕੇ ਗੱਲ ਕਰਨ ਤੇ ਉਹ ਮਸਲੇ ਦੇ ਹੱਲ ਲਈ ਨਾਲ ਚੱਲਣ ਲਈ ਤਿਆਰ ਹਨ। ਇਸ ਦੇ ਉਲਟ ਹੁਣ ਕਿਸਾਨਾਂ ਵਲੋਂ ਬੁਲਾਈ ਮੀਟਿੰਗ 'ਚ ਨਵਜੋਤ ਸਿੱਧੂ ਖੁਦ ਪਹੁੰਚੇ ਹਨ।

ਸਮੱਸਿਆ ਦਾ ਹੱਲ ਕੱਢਣ ਲਈ ਬੈਠਕ ਜ਼ਰੂਰੀ: ਚੰਦੂਮਾਜਰਾ

ਇਸ ਸਬੰਧੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮਾਹੌਲ ਨੂੰ ਠੀਕ ਕਰਨ ਲਈ ਬੈਠਕ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬੈਠਕ ਕਰਕੇ ਵਧੀਆ ਰਸਤੇ ਨਿਕਲਦੇ ਹਨ, ਇਸ ਲਈ ਵਧੀਆ ਹੈ ਕਿ ਮੀਟਿੰਗ ਹੋ ਰਹੀ ਹੈ।

ਨਹੀਂ ਕੀਤੀ ਕੋਈ ਰੈਲੀ: ਢੀਂਡਸਾ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਲੋਂ ਕੋਈ ਰੈਲੀ ਨਹੀਂ ਕੀਤੀ ਗਈ, ਪਰ ਕਿਸਾਨਾਂ ਨਾਲ ਵਧੀਆ ਗੱਲ ਹੋਵੇਗੀ। ਇਸ ਦੇ ਨਾਲ ਹੀ ਬ੍ਰਹਪੁਰਾ ਨੇ ਕਿਹਾ ਕਿ 500 ਤੋਂ ਵੱਧ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ ਪਰ ਮੋਦੀ ਸਰਕਾਰ ਨੂੰ ਕੋਈ ਫਰਕ ਨਹੀਂ ਪੈ ਰਿਹਾ।

Last Updated : Sep 10, 2021, 7:52 PM IST

ABOUT THE AUTHOR

...view details