ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 336 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 18 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 61 ਹਜ਼ਾਰ ਤੋਂ ਪਾਰ ਹੋ ਗਈ ਹੈ।
ਪਿਛਲੇ 24 ਘੰਟਿਆਂ 'ਚ 336 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 18 ਮੌਤਾਂ - corona update
ਸੂਬੇ ਵਿੱਚ 336 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 18 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 61 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 5135 ਤੱਕ ਪਹੁੰਚ ਗਿਆ ਹੈ।
ਫ਼ੋਟੋ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,61,383 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 5135 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 14 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,61,383 ਮਰੀਜ਼ਾਂ ਵਿੱਚੋਂ 1,50,007 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 6241 ਐਕਟਿਵ ਮਾਮਲੇ ਹਨ।