ਚੰਡੀਗੜ੍ਹ:ਸਿੱਖ ਧਰਮ ਦੇ ਦਸਵੇਂ ਅਤੇ ਆਖਰੀ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 355ਵਾਂ ਪ੍ਰਕਾਸ਼ ਪੁਰਬ ਐਤਵਾਰ ਯਾਨੀ ਅੱਜ ਮਨਾਇਆ ਜਾ ਰਿਹਾ ਹੈ। ਕੋਰੋਨਾ ਪਾਬੰਦੀਆਂ ਕਾਰਨ ਗੁਰਪੁਰਬ ਦੇ ਸਾਰੇ ਪ੍ਰੋਗਰਾਮ ਸੀਮਿਤ ਹੋ ਗਏ ਹਨ। ਸਾਰੇ ਜਨਤਕ ਸਮਾਗਮਾਂ ਨੂੰ ਰੱਦ ਕਰ ਦਿੱਤੇ ਗਏ ਹਨ। ਜਨਤਕ ਤੌਰ 'ਤੇ ਸਮਾਗਮ ਰੱਦ ਹੋਣ ਨਾਲ ਸਿੱਖ ਸ਼ਰਧਾਲੂਆਂ ਦੇ ਨਾਲ-ਨਾਲ ਸਾਰੇ ਧਰਮਾਂ ਦੇ ਲੋਕਾਂ ਨੂੰ ਵੀ ਠੇਸ ਪਹੁੰਚ ਰਹੀ ਹੈ। ‘ਜੋ ਬੋਲੇ ਸੋ ਨਿਹਾਲ-ਸਤਿ ਸ੍ਰੀ ਅਕਾਲ’, ‘ਵਾਹਿਗੁਰੂ ਗੁਰੂ ਜੀ ਕਾ ਖਾਲਸਾ-ਵਾਹਿ ਗੁਰੂ ਜੀ ਕੀ ਫਤਹਿ’ ਦੀ ਗੂੰਜ ਉਸ ਤਰ੍ਹਾਂ ਸੁਣਾਈ ਨਹੀਂ ਦੇਵੇਗੀ, ਜਿਸ ਤਰ੍ਹਾਂ ਪਹਿਲਾਂ ਪ੍ਰਕਾਸ਼ ਪੁਰਬ ਮੌਕੇ ਸੁਣਾਈ ਦਿੰਦੀ ਸੀ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਵੱਖ-ਵੱਖ ਮੰਤਰੀਆਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ।
CM ਚਰਨਜੀਤ ਚੰਨੀ ਵੱਲੋ ਟਵੀਟ
ਇਸ ਪ੍ਰਕਾਸ਼ ਪੁਰਬ 'ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਟਵੀਟ ਕਰਦਿਆ ਕਿਹਾ ਹੈ ਕਿ ਖਾਲਸਾ ਪੰਥ ਦੇ ਸਿਰਜਣਹਾਰ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 354ਵੇਂ ਪ੍ਰਕਾਸ਼ ਪੁਰਬ 'ਤੇ ਮੇਰੀ ਤਹਿ ਦਿਲੋਂ ਪ੍ਰਣਾਮ। "ਸਰਬੰਸ ਦਾਨੀ" ਵਜੋਂ ਵੀ ਜਾਣਿਆ ਜਾਂਦਾ ਹੈ, ਗੁਰੂ ਜੀ ਨੇ ਜ਼ੁਲਮ ਅਤੇ ਜ਼ੁਲਮ ਦੇ ਵਿਰੁੱਧ ਲੜਦੇ ਹੋਏ ਆਪਣੇ ਪੂਰੇ ਪਰਿਵਾਰ ਨੂੰ ਕੁਰਬਾਨ ਕਰ ਦਿੱਤਾ।
PM ਨਰਿੰਦਰ ਮੋਦੀ ਵੱਲੋਂ ਟਵੀਟ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ। ਉਨ੍ਹਾਂ ਦਾ ਜੀਵਨ ਅਤੇ ਸੰਦੇਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਮੈਂ ਹਮੇਸ਼ਾ ਇਸ ਤੱਥ ਦੀ ਕਦਰ ਕਰਾਂਗਾ ਕਿ ਸਾਡੀ ਸਰਕਾਰ ਨੂੰ ਉਨ੍ਹਾਂ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਦਾ ਮੌਕਾ ਮਿਲਿਆ। ਉਸ ਸਮੇਂ ਦੀ ਪਟਨਾ ਫੇਰੀ ਦੀਆਂ ਕੁਝ ਝਲਕੀਆਂ ਸਾਂਝੀਆਂ ਕਰ ਰਿਹਾ ਹਾਂ।
ਸੁਖਬੀਰ ਬਾਦਲ ਵੱਲੋਂ ਟਵੀਟ
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਕੁੱਲ ਆਲਮ ਨੂੰ ਗਿਆਨ ਦਾ ਪ੍ਰਕਾਸ਼ ਬਖਸ਼ਣ ਵਾਲੇ, ਮਰਦ ਅਗੰਮੜੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਦੀ ਦੂਰ-ਦ੍ਰਿਸ਼ਟਤਾ, ਸੂਰਬੀਰਤਾ,ਰੂਹਾਨੀ ਅਜ਼ਮਤ ਸਮੁੱਚੇ ਸੰਸਾਰ ਵਿੱਚ ਸਭ ਤੋਂ ਨਵੇਕਲੀ ਹੈ।