ਚੰਡੀਗੜ੍ਹ: ਖੇਤੀ ਬਿੱਲਾਂ ਦੇ ਵਿਰੋਧ ਦਾ ਖਾਮਿਆਜ਼ਾ ਹੁਣ ਪੰਜਾਬ ਦੇ ਵਿਧਾਇਕਾਂ ਨੂੰ ਭੁਗਤਣਾ ਪੈ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਖ਼ਿਲਾਫ ਈਡੀ ਵੱਲ਼ੋਂ ਵਿਢੀ ਕਾਰਵਾਈ ਤੋਂ ਬਾਅਦ ਹੁਣ ਪੰਜਾਬ ਦੇ 26 ਵਿਧਾਇਕਾਂ 'ਤੇ ਈ.ਡੀ ਦੀ ਨਜ਼ਰ ਹੈ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਵਿਧਾਇਕਾਂ ਨੂੰ ਨਜਾਇਜ ਮਾਇਨਿੰਗ ਮਾਮਲੇ 'ਚ ਨੋਟਿਸ ਜਾਰੀ ਕਰ ਜਾਂਚ ਸ਼ੁਰੂ ਕਰ ਸਕਦੀ ਹੈ। ਹੁਣ ਪੰਜਾਬ ਦੀ ਸਿਆਸੀ ਗਲਿਆਰਿਆਂ 'ਚ ਹਲਚਲ ਪੈਦਾ ਹੋਣ ਲੱਗ ਗਈ ਹੈ।
ਦੱਸ ਦਈਏ ਕਿ ਦਿੱਲੀ ਵੱਲੋਂ ਈਡੀ ਨੂੰ ਹਰੀ ਝੰਡੀ ਮਿਲ ਗਈ ਹੈ। ਦਿੱਲੀ ਦੇ ਕੁੱਝ ਅਧਿਕਾਰੀ ਜਲੰਧਰ ਆ ਕੇ ਫਾਇਲ਼ਾਂ ਦੀ ਜਾਂਚ ਪੜਤਾਲ ਕਰਨ ਲੱਗ ਗਏ ਹਨ।