ਮੁਹਾਲੀ :ਸੂਬੇ ਵਿੱਚ ਮੁਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਾਲੇਰਕੋਟਲਾ ਵਿਖੇ 1500 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਨਵੇਂ ਸਰਕਾਰੀ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਨਾਲ ਸੂਬੇ ਵਿਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਮਿਲੇਗਾ। ਇਹ ਜਾਣਕਾਰੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ.ਪੀ. ਸੋਨੀ ਨੇ ਦਿੱਤੀ।
1500 ਕਰੋੜ ਰੁਪਏ ਦੀ ਲਾਗਤ ਨਾਲ 4 ਮੈਡੀਕਲ ਕਾਲਜ ਖੋਲ੍ਹੇ ਜਾਣਗੇ : ਸਿੱਧੂ ਪੰਜਾਬ ਚ ਡਾਕਟਰਾਂ ਦੀ ਕੋਈ ਘਾਟ ਨਹੀਂ ਆਵੇਗੀ : ਸੋਨੀਮੁਹਾਲੀ ਦੇ ਡਾ. ਬੀ.ਆਰ. ਅੰਬੇਦਕਰ ਸਟੇਟ ਮੈਡੀਕਲ ਸਾਇੰਸਜ਼ (ਏ.ਆਈ.ਐੱਮ.ਐੱਸ.) ਦੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਓਪੀ ਸੋੇਨੀ ਨੇ ਦੱਸਿਆ ਕਿ ਪੰਜਾਬ ਚ ਡਾਕਟਰਾਂ ਦੀ ਕੋਈ ਘਾਟ ਨਹੀਂ ਆਵੇਗੀ ਕਿਉਂਕਿ ਬਹੁਤ ਜਲਦ ਇਹਨਾਂ ਨਵੇਂ ਤਿਆਰ ਕੀਤੇ ਜਾਣ ਵਾਲੇ ਸਰਕਾਰੀ ਮੈਡੀਕਲ ਕਾਲਜਾਂ ਵਿਚੋਂ ਹਰ ਸਾਲ 500 ਦੇ ਕਰੀਬ ਡਾਕਟਰ ਆਪਣੀ ਪੜ੍ਹਾਈ ਪੂਰੀ ਕਰਕੇ ਜਾਣਗੇ।
500 MBBS ਸੀਟਾਂ ਦਾ ਹੋਰ ਵਾਧਾ ਹੋ ਜਾਵੇਗਾ : ਸੋਨੀ
ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਮੈਡੀਕਲ ਕਾਲਜਾਂ (ਦੋਵੇਂ ਪ੍ਰਾਈਵੇਟ ਅਤੇ ਸਰਕਾਰੀ) ਵਿਚ 1400 ਦੇ ਕਰੀਬ ਐਮਬੀਬੀਐਸ ਸੀਟਾਂ ਹਨ ਜਿਨਾਂ ਵਿੱਚ ਇਨ੍ਹਾਂ 4 ਮੈਡੀਕਲ ਕਾਲਜਾਂ ਦੇ ਖੁੱਲ੍ਹਣ ਨਾਲ 500 ਸੀਟਾਂ ਦਾ ਹੋਰ ਵਾਧਾ ਹੋ ਜਾਵੇਗਾ। ਉਨਾਂ ਕਿਹਾ ਕਿ ਸਾਰੇ ਕਾਲਜਾਂ ਲਈ ਜ਼ਮੀਨ ਉਪਲੱਬਧ ਕਰਵਾ ਦਿੱਤੀ ਗਈ ਹੈ>
ਮੈਡੀਕਲ ਕਾਲਜ ਲਈ 80 ਫ਼ੀਸਦੀ ਫੈਕਲਟੀ ਦੀ ਭਰਤੀ ਮੁਕੰਮਲ
ਏਆਈਐਮਐਸ ਮੁਹਾਲੀ ਦੇ ਪਹਿਲਾਂ ਚਾਲੂ ਹੋਣ ਦੀ ਉਮੀਦ ਹੈ ਕਿਉਂਕਿ ਇਥੇ ਪਹਿਲਾਂ ਹੀ 300 ਬੈੱਡਾਂ ਵਾਲਾ ਹਸਪਤਾਲ ਹੈ ਜਿਸ ਨੂੰ ਮੈਡੀਕਲ ਕਾਲਜ ਨਾਲ ਜੋੜਨ ਲਈ ਇਸ ਵਿੱਚ ਕੇਵਲ ਥੋੜਾ ਵਾਧਾ ਕਰਨ ਦੀ ਜ਼ਰੂਰਤ ਹੈ। ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਲਈ 80 ਫ਼ੀਸਦੀ ਫੈਕਲਟੀ ਦੀ ਭਰਤੀ ਕੀਤੀ ਜਾ ਚੁੱਕੀ ਹੈ ਅਤੇ ਪੈਰਾਮੈਡੀਕਲ ਤੇ ਹੋਰ ਸਹਾਇਕ ਸਟਾਫ ਦੀ ਭਰਤੀ ਲਈ ਪ੍ਰਕਿਰਿਆ ਜਾਰੀ ਹੈ। ਐਨਐਮਸੀ ਨਿਰੀਖਣ ਲਈ ਅਪਲਾਈ ਕੀਤਾ ਗਿਆ ਹੈ ਅਤੇ ਅਸੀਂ ਇਸ ਸਾਲ ਐਮਬੀਬੀਐਸ ਦਾ ਪਹਿਲਾ ਬੈਚ ਸ਼ੁਰੂ ਕਰਨ ਦੀ ਉਮੀਦ ਕਰ ਰਹੇ ਹਾਂ।
ਮੈਡੀਕਲ ਕਾਲਜ ਨੂੰ ਜ਼ਮੀਨ ਲੀਜ਼ 'ਤੇ ਦੇਣ ਲਈ ਪੰਚਾਇਤਾਂ ਦਾ ਧੰਨਵਾਦ
ਨੀਂਹ ਪੱਥਰ ਸਮਾਰੋਹ ਦੌਰਾਨ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਮੈਡੀਕਲ ਕਾਲਜ ਨੂੰ 10 ਏਕੜ ਤੋਂ ਵੱਧ ਜ਼ਮੀਨ ਲੀਜ਼ 'ਤੇ ਦੇਣ ਲਈ ਬਹਿਲੋਲਪੁਰ ਅਤੇ ਜੁਝਾਰਨਗਰ ਦੀਆਂ ਪੰਚਾਇਤਾਂ ਦਾ ਧੰਨਵਾਦ ਕੀਤਾ। ਸਿਹਤ ਮੰਤਰੀ ਨੇ ਮੈਡੀਕਲ ਕਾਲਜ ਦੀ ਉਸਾਰੀ ਪ੍ਰਕ੍ਰਿਆ ਨੂੰ ਇਕ ਇਤਿਹਾਸਕ ਘਟਨਾ ਕਰਾਰ ਦਿੰਦਿਆਂ ਕਿਹਾ ਕਿ ਤਕਰੀਬਨ ਚਾਰ ਦਹਾਕਿਆਂ ਬਾਅਦ ਸੂਬੇ ਵਿਚ ਇਕ ਨਵਾਂ ਸਰਕਾਰੀ ਮੈਡੀਕਲ ਕਾਲਜ ਸਥਾਪਤ ਹੋ ਰਿਹਾ ਹੈ ਜੋ ਮੁਹਾਲੀੇ ਤੇ ਆਲੇ ਦੁਆਲੇ ਦੇ ਖੇਤਰ ਦੇ ਵਿਕਾਸ ਵਿੱਚ ਵੀ ਸਹਾਈ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਨਾਮੀ ਗੈਂਗਸਟਰ ਜੈਪਾਲ ਭੁੱਲਰ ਦਾ ਕੋਲਕਾਤਾ 'ਚ ਐਂਕਾਉਂਟਰ