ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 409 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 19 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 61 ਹਜ਼ਾਰ ਤੋਂ ਪਾਰ ਹੋ ਗਈ ਹੈ।
ਪਿਛਲੇ 24 ਘੰਟਿਆਂ 'ਚ 409 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 19 ਮੌਤਾਂ - Due to viral infections
ਸੂਬੇ ਵਿੱਚ 409 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 19 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 61 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 5117 ਤੱਕ ਪਹੁੰਚ ਗਿਆ ਹੈ।
ਪਿਛਲੇ 24 ਘੰਟਿਆਂ 'ਚ 409 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 19 ਮੌਤਾਂ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,61,053 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 5,117 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਹਤ ਦੀ ਗੱਲ ਹੈ ਕਿ 1,49,434 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 6502 ਐਕਟਿਵ ਮਾਮਲੇ ਹਨ।