ਚੰਡੀਗੜ੍ਹ: ਸੂਬੇ ਭਰ ’ਚ ਇੱਕ ਵਾਰ ਫਿਰ ਤੋਂ ਕੋਰੋਨਾ ਆਪਣੀ ਦਸਤਕ ਦੇ ਚੁੱਕਾ ਹੈ। ਦੱਸ ਦਈਏ ਕਿ ਪੰਜਾਬ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 459 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਸੂਬੇ ਭਰ ’ਚ ਐਕਟਿਵ ਮਾਮਲਿਆਂ ਦੀ ਗਿਣਤੀ 1,967 ਹੋ ਚੁੱਕੀ ਹੈ, ਜਿਸ ਤੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬੇਖਬਰ ਹੈ।
ਮਿਲੀ ਜਾਣਕਾਰੀ ਮੁਤਾਬਿਕ ਸੂਬੇ ਦੇ ਜ਼ਿਲ੍ਹਾ ਮੁਹਾਲੀ ਅਤੇ ਪਟਿਆਲਾ ਚ ਸਭ ਤੋਂ ਜਿਆਦਾ ਐਕਟਿਵ ਕੇਸ ਦਰਜ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕੋਰੋਨਾ ਸਬੰਧੀ ਕੋਈ ਐਡਵਾਈਜਰੀ ਜਾਰੀ ਨਹੀਂ ਕੀਤੀ ਹੈ।
ਇਸ ਜ਼ਿਲ੍ਹੇ ’ਚ ਸਭ ਤੋਂ ਜਿਆਦਾ ਮਾਮਲੇ:ਦੱਸ ਦਈਏ ਕਿ ਪਿਛਲੇ 24 ਘੰਟਿਆਂ ’ਚ ਮੁਹਾਲੀ ’ਚ 133 ਮਾਮਲੇ ਸਾਹਮਣੇ ਆਏ ਹਨ। ਜਦਕਿ ਜਲੰਧਰ ’ਚ 59 ਅਤੇ ਲੁਧਿਆਣਾ ’ਚ 54 ਮਾਮਲੇ ਸਾਹਮਣੇ ਆਏ ਹਨ। ਦੂਜੇ ਪਾਸੇ ਗੱਲ ਕੀਤੀ ਜਾਵੇ ਸ਼ਾਹੀ ਸ਼ਹਿਰ ਪਟਿਆਲਾ ਦੀ ਤਾਂ ਇੱਥੇ 43 ਮਾਮਲੇ ਸਾਹਮਣੇ ਆਏ ਹਨ। ਬਠਿੰਡਾ ’ਚ 29 ਮਾਮਲੇ ਮਿਲੇ ਹਨ।