ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 480 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 15 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 36 ਹਜ਼ਾਰ ਤੋਂ ਪਾਰ ਹੋ ਗਈ ਹੈ।
ਪਿਛਲੇ 24 ਘੰਟਿਆਂ 'ਚ 480 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 15 ਮੌਤਾਂ - ਪੰਜਾਬ ਦੇ ਸਿਹਤ ਵਿਭਾਗ
ਸੂਬੇ ਵਿੱਚ 480 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 15 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 36 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4310 ਤੱਕ ਪਹੁੰਚ ਗਿਆ ਹੈ।
ਪਿਛਲੇ 24 ਘੰਟਿਆਂ 'ਚ 480 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 15 ਮੌਤਾਂ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,36,958 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4310 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 12 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,36,958 ਮਰੀਜ਼ਾਂ ਵਿੱਚੋਂ 1,27,821 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4827 ਐਕਟਿਵ ਮਾਮਲੇ ਹਨ।