ਪੰਜਾਬ

punjab

ETV Bharat / city

ਪਿਛਲੇ 24 ਘੰਟਿਆਂ 'ਚ 485 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 12 ਮੌਤਾਂ - ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ

ਸੂਬੇ ਵਿੱਚ 485 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 12 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 30 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4107 ਤੱਕ ਪਹੁੰਚ ਗਿਆ ਹੈ।

485 NEW COVID CASE REPORTED IN PUNJAB IN LAST 24 HOURS
ਪਿਛਲੇ 24 ਘੰਟਿਆਂ 'ਚ 485 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 12 ਮੌਤਾਂ

By

Published : Oct 24, 2020, 10:31 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 485 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 12 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 30 ਹਜ਼ਾਰ ਤੋਂ ਪਾਰ ਹੋ ਗਈ ਹੈ।

ਪਿਛਲੇ 24 ਘੰਟਿਆਂ 'ਚ 485 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 12 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,30,640 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4107 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 21 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪਿਛਲੇ 24 ਘੰਟਿਆਂ 'ਚ 485 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 12 ਮੌਤਾਂ

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,30,640 ਮਰੀਜ਼ਾਂ ਵਿੱਚੋਂ 1,22,256 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4277 ਐਕਟਿਵ ਮਾਮਲੇ ਹਨ।

ਪਿਛਲੇ 24 ਘੰਟਿਆਂ 'ਚ 485 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 12 ਮੌਤਾਂ

ABOUT THE AUTHOR

...view details