ਪੰਜਾਬ

punjab

ETV Bharat / city

ਪਿਛਲੇ 24 ਘੰਟਿਆਂ 'ਚ 2696 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 49 ਮੌਤਾਂ - ਮੀਡੀਆ ਬੁਲੇਟਿਨ

ਸੂਬੇ ਵਿੱਚ 2696 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 49 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 95 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 2757 ਤੱਕ ਪਹੁੰਚ ਗਿਆ ਹੈ

ਪਿਛਲੇ 24 ਘੰਟਿਆਂ 'ਚ 2696 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 49 ਮੌਤਾਂ
ਪਿਛਲੇ 24 ਘੰਟਿਆਂ 'ਚ 2696 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 49 ਮੌਤਾਂ

By

Published : Sep 19, 2020, 9:14 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2696 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 49 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 95 ਹਜ਼ਾਰ ਤੋਂ ਪਾਰ ਹੋ ਗਈ ਹੈ।

ਪਿਛਲੇ 24 ਘੰਟਿਆਂ 'ਚ 2696 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 49 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 95529 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2757 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 71 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪਿਛਲੇ 24 ਘੰਟਿਆਂ 'ਚ 2696 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 49 ਮੌਤਾਂ

ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 95529 ਮਰੀਜ਼ਾਂ ਵਿੱਚੋਂ 70373 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 22399 ਐਕਟਿਵ ਮਾਮਲੇ ਹਨ।

ਪਿਛਲੇ 24 ਘੰਟਿਆਂ 'ਚ 2696 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 49 ਮੌਤਾਂ

ABOUT THE AUTHOR

...view details