ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 491 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 20 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 38 ਹਜ਼ਾਰ ਤੋਂ ਪਾਰ ਹੋ ਗਈ ਹੈ।
ਪਿਛਲੇ 24 ਘੰਟਿਆਂ 'ਚ 491 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 20 ਮੌਤਾਂ - punjab corona news
ਸੂਬੇ ਵਿੱਚ 491 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 20 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 38 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4358 ਤੱਕ ਪਹੁੰਚ ਗਿਆ ਹੈ।
ਪਿਛਲੇ 24 ਘੰਟਿਆਂ 'ਚ 491 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 20 ਮੌਤਾਂ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,38,485 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4358 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 15 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,38,485 ਮਰੀਜ਼ਾਂ ਵਿੱਚੋਂ 1,29,089 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5038 ਐਕਟਿਵ ਮਾਮਲੇ ਹਨ।