ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 499 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 23 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 29 ਹਜ਼ਾਰ ਤੋਂ ਪਾਰ ਹੋ ਗਈ ਹੈ।
ਪਿਛਲੇ 24 ਘੰਟਿਆਂ 'ਚ 499 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 23 ਮੌਤਾਂ - coronavirus update punjab
ਸੂਬੇ ਵਿੱਚ 499 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 23 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 29 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4060 ਤੱਕ ਪਹੁੰਚ ਗਿਆ ਹੈ।
ਪਿਛਲੇ 24 ਘੰਟਿਆਂ 'ਚ 499 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 23 ਮੌਤਾਂ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,29,088 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4060 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,29,088 ਮਰੀਜ਼ਾਂ ਵਿੱਚੋਂ 1,20,220 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4808 ਐਕਟਿਵ ਮਾਮਲੇ ਹਨ।